ਭਾਜਪਾ ਬਠਿੰਡਾ ਸ਼ਹਿਰੀ ਦੇ ਆਗੂਆਂ ਨੇ ਮਨਾਇਆ ਪਾਰਟੀ ਦਾ ਸਥਾਪਨਾ ਦਿਵਸ
ਅਸ਼ੋਕ ਵਰਮਾ
ਬਠਿੰਡਾ, 7 ਅਪ੍ਰੈਲ 2026 :ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਇਕ ਵੱਡਾ ਤੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਭਾਜਪਾ ਦੇ ਵਰਕਰ ਪਹੁੰਚੇ ਅਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦਰਸਾਈ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਸਿਰਫ਼ ਇਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਦੇਸ਼ ਦੀ ਨਿਰਮਾਣ ਲਈ ਸਮਰਪਿਤ ਇਕ ਸੋਚ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਦੇਸ਼ ਹਿੱਤ ਨੂੰ ਸਭ ਤੋਂ ਉੱਪਰ ਰੱਖ ਕੇ ਕੰਮ ਕਰਦਾ ਹੈ।ਸਿੰਗਲਾ ਨੇ ਕਿਹਾ ਕਿ “ਭਾਜਪਾ ਦੀ ਅਸਲੀ ਤਾਕਤ ਇਸਦੇ ਸਮਰਪਿਤ ਵਰਕਰ ਹਨ। ਅੱਜ ਦਾ ਦਿਨ ਸਾਨੂੰ ਆਪਣੇ ਮੁੱਖ ਸਿਧਾਂਤਾਂ ਨੂੰ ਯਾਦ ਕਰਨ ਅਤੇ ਉਹਨਾਂ ਨੂੰ ਘਰ-ਘਰ ਤੱਕ ਲੈ ਕੇ ਜਾਣ ਦਾ ਮੌਕਾ ਦਿੰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹਰ ਵਰਕਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਹਰ ਵਰਗ ਵਿੱਚ ਜਾ ਕੇ ਪਾਰਟੀ ਦੀ ਸੋਚ ਦਾ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਭਾਜਪਾ ਨਾਲ ਜੋੜਣ।
ਇਸ ਦੌਰਾਨ ਭਾਜਪਾ ਦੇ ਨੈਸ਼ਨਲ ਕਾਉਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ ਨੇ ਪਾਰਟੀ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰ ਨੂੰ ਸਭ ਤੋਂ ਪਹਿਲਾਂ ਰੱਖਣ। ਇਸ ਤੋਂ ਬਾਅਦ ਪਾਰਟੀ ਅਤੇ ਫਿਰ ਆਪਣੇ ਆਪ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੂਲ ਸਿਧਾਂਤ ਹੀ ਇਹ ਹੈ ਕਿ ਪਹਿਲਾਂ ਦੇਸ਼, ਫਿਰ ਪਾਰਟੀ ਅਤੇ ਅਖੀਰ ‘ਚ ਅਸੀਂ ਆਪ ਹਾਂ। ਇਸ ਮੌਕੇ ਮੌਜੂਦ ਵਰਕਰਾਂ ਨੇ “ਰਾਸ਼ਟਰ ਪਹਿਲਾਂ, ਫਿਰ ਪਾਰਟੀ ਤੇ ਫਿਰ ਆਪ” ਦੇ ਮੰਤਰ ਨੂੰ ਦੁਹਰਾਉਂਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਅਸ਼ੋਕ ਭਾਰਤੀ, ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ, ਰਾਜੇਸ਼ ਨੋਨੀ ਅਤੇ ਉਮੇਸ਼ ਸ਼ਰਮਾ ਵੀ ਹਾਜ਼ਰ ਸਨ।
Click to Follow Babushahi Facebook page →