ਗੋਸਵਾਮੀ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ
ਬਾਰਿਸ਼ ਦੇ ਬਾਵਜੂਦ ਸ਼ਰਧਾਲੂਆਂ ਵਿੱਚ ਦੇਖਿਆ ਗਿਆ ਉਸਸਾਹ, ਐਮਪੀ ਸੁਖਜਿੰਦਰ ਰੰਧਾਵਾ ਤੇ ਸਾਬਕਾ ਮੰਤਰੀ ਅਰੁਨਾ ਚੌਧਰੀ ਨੇ ਵੀ ਕੀਤੀ ਸ਼ਿਰਕਤ
ਰੋਹਿਤ ਗੁਪਤਾ, ਗੁਰਦਾਸਪੁਰ
ਐਂਕਰ..ਗੁਰੂ ਨਾਭਾ ਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਅੱਜ ਗੁਰਦਾਸਪੁਰ ਦੇ ਪਿੰਡ ਹੱਲੇ ਵਿਖੇ 35ਵੀਂ ਵਿਸ਼ਾਲ ਸ਼ੋਭਾ ਯਾਤਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਜੀ ਪ੍ਰਤੀ ਆਪਣੀ ਅਕੀਦਤ ਦਾ ਪ੍ਰਗਟਾਵਾ ਕੀਤਾ ਖਰਾਬ ਮੌਸਮ ਅਤੇ ਬਾਰਿਸ਼ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਦੇਖੀ ਗਈ। ਪਿੰਡ ਹੱਲੇ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ।
ਇਸ ਮੌਕੇ ਮਹਾਸ਼ਾ ਯੁੱਧਵੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਪਿਛਲੇ 35 ਸਾਲਾਂ ਤੋਂ ਲਗਾਤਾਰ ਸਫਲਤਾਪੂਰਵਕ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਭਾ ਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਮਾਰਗ ਦਰਸ਼ਕ ਹਨ।ਮਹਾਸ਼ਾ ਯੁੱਧਵੀਰ ਸਿੰਘ ਨੇ ਮੌਸਮ ਦੀ ਖਰਾਬੀ ਦੇ ਬਾਵਜੂਦ ਪਹੁੰਚੀਆਂ ਸੰਗਤਾਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਇਲਾਕਾ ਨਿਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਸ਼ੋਭਾ ਯਾਤਰਾ ਵਿੱਚ ਵੱਖ-ਵੱਖ ਸਿਆਸੀ ਆਗੂਆਂ ਅਤੇ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਵੀ ਕੀਤਾ ਗਿਆ।
ਇਹ ਸ਼ੋਭਾ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਸੰਪੂਰਨ ਹੋਈ, ਜਿੱਥੇ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਏ ਗਏ। ਇਸ ਮੌਕੇ ਪੂਰਾ ਇਲਾਕਾ ਗੁਰੂ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
Click to Follow Babushahi Facebook page →