Mann ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇ-ਕਮਿਸ਼ਨ ਬਕਾਏ ਅਤੇ DA/DR ਮਸਲਿਆਂ ਲਈ ਕੈਬਨਿਟ ਸਬ-ਕਮੇਟੀ ਦਾ ਗਠਨ
Ravi Jakhu
ਚੰਡੀਗੜ੍ਹ, 8 ਅਪ੍ਰੈਲ 2026: ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਿੱਤੀ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਕੈਬਨਿਟ ਸਬ-ਕਮੇਟੀ ਦਾ ਪੁਨਰ ਗਠਨ ਕੀਤਾ ਹੈ। ਇਹ ਕਮੇਟੀ ਖਾਸ ਤੌਰ 'ਤੇ ਪੇ-ਕਮਿਸ਼ਨ ਦੇ ਬਕਾਏ (Arrears) ਅਤੇ ਮਹਿੰਗਾਈ ਭੱਤੇ (DA/DR) ਦੇ ਮਸਲਿਆਂ ਦੀ ਡੂੰਘਾਈ ਨਾਲ ਸਮੀਖਿਆ ਕਰੇਗੀ। ਇਸ ਮੌਕੇ ਨਵੀਂ ਗਠਿਤ ਕੀਤੀ ਕਮੇਟੀ ਦਾ ਹਰਪਾਲ ਸਿੰਘ ਚੀਮਾ (ਵਿੱਤ ਮੰਤਰੀ) ਨੂੰ ਚੇਅਰਮੈਨ ਬਣਾਇਆ ਗਿਆ ਹੈ, ਜਦੋਂਕਿ ਮੈਂਬਰ ਵਜੋਂ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ।
ਕਮੇਟੀ ਦੇ ਮੁੱਖ ਕਾਰਜ, 01.01.2016 ਤੋਂ 30.06.2021 ਤੱਕ ਦੇ ਸੋਧੇ ਹੋਏ ਤਨਖਾਹ/ਪੈਨਸ਼ਨ ਸਕੇਲਾਂ ਦੇ ਬਕਾਏ ਕਾਰਨ ਸਰਕਾਰੀ ਖਜ਼ਾਨੇ 'ਤੇ ਪੈਣ ਵਾਲੇ ਵਿੱਤੀ ਬੋਝ ਦਾ ਮੁਲਾਂਕਣ ਕਰਨਾ। ਕੇਂਦਰੀ ਕਰਮਚਾਰੀਆਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲ ਰਹੇ ਲਾਭਾਂ ਅਤੇ 7ਵੇਂ ਕੇਂਦਰੀ ਪੇ-ਕਮਿਸ਼ਨ ਦੇ ਪੈਟਰਨ 'ਤੇ ਭਰਤੀ ਹੋਏ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਦੀ ਜਾਂਚ ਕਰਨਾ। ਡਾ. ਸੌਰਭ ਸ਼ਰਮਾ ਦੇ ਕੇਸ ਵਿੱਚ ਮਾਨਯੋਗ ਅਦਾਲਤ ਦੇ ਫੈਸਲੇ ਦੇ ਪ੍ਰਭਾਵਾਂ ਨੂੰ ਵਿਚਾਰਨਾ ਹੈ। ਇਹ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਮੰਤਰੀ ਮੰਡਲ (Council of Ministers) ਨੂੰ ਸੌਂਪੇਗੀ।
Click to Follow Babushahi Facebook page →