ਭਾਜਪਾ ਵਿੱਚ ਸ਼ਮੂਲੀਅਤ ਤੋਂ ਬਾਅਦ ਜ਼ਿਲ੍ਹਾ ਕਚਹਿਰੀ ਦੇ ਦੋ ਵਕੀਲਾਂ ਨੂੰ ਸੌਂਪੀ ਪ੍ਰਧਾਨ ਵਜੋਂ ਜਿੰਮੇਵਾਰੀ
ਅਸ਼ੋਕ ਵਰਮਾ
ਬਠਿੰਡਾ, 8 ਅਪ੍ਰੈਲ 2026 : ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਇੱਕ ਸਮਾਗਮ ਦੌਰਾਨ ਜਿਲ੍ਹਾ ਕਚਹਿਰੀ ਬਠਿੰਡਾ ਦੇ ਕਈ ਵਕੀਲ ਪਾਰਟੀ ਵਿੱਚ ਸ਼ਾਮਿਲ ਹੋਏ ਅਤੇ ਮੈਂਬਰਸ਼ਿਪ ਹਾਸਿਲ ਕੀਤੀ।ਇਸ ਮੌਕੇ ਵਕੀਲ ਅਮਿਤ ਅਨੇਜਾ ਨੂੰ ਆਰਟੀਆਈ ਸੈੱਲ ਅਤੇ ਐਡਵੋਕੇਟ ਸੁਨੀਲ ਤ੍ਰਿਪਾਠੀ ਨੂੰ ਲੀਗਲ ਸੈੱਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਵਿਸ਼ੇਸ਼ ਤੌਰ ‘ਤੇ ਸੱਦੇ ਗਏ ਸੀਨੀਅਰ ਐਡਵੋਕੇਟ ਨੰਦ ਲਾਲ ਗਰਗ ਨੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣ।
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਕੀਲਾਂ ਵਿੱਚ ਰਵਿੰਦਰਪਾਲ ਸਿੰਘ, ਉਮਾ ਗਿਰੀ, ਹੇਮਾ ਸ਼ਰਮਾ, ਸੁਖਜੀਤ ਕੌਰ, ਗਗਨ, ਰੁਪਿੰਦਰ ਕੌਰ, ਮੋਹਿਤ ਵਰਮਾ, ਗੁਰਪ੍ਰੀਤ ਸਿੰਘ ਸਰਾ, ਮਨਪ੍ਰੀਤ ਸਿੰਘ ਅਤੇ ਵਕੀਲ ਸਿੰਘ ਸ਼ਾਮਲ ਹਨ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ-ਹਿਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹਰ ਕਾਰਕੁਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਭ ਨੂੰ ਪਾਰਟੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦੇਸ਼ ਲੀਗਲ ਸੈਲ ਦੇ ਕੋ ਕਨਵੀਨਰ ਐਡਵੋਕੇਟ ਰਜਿੰਦਰ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਰਿਤੂ ਆਨੰਦ, ਐਡਵੋਕੇਟ ਸੀਮਾ ਸ਼ਰਮਾ, ਸੁਸ਼ਾਂਤ ਸ਼ਰਮਾ, ਵੀਰ ਸਿੰਘ, ਰਾਹੁਲ ਝੁੰਬਾ, ਕ੍ਰਿਸ਼ਨ ਗੋਪਾਲ ਅਤੇ ਮਨਿੰਦਰ ਸਿੰਘ ਕੜਵਲ ਵੀ ਮੌਜੂਦ ਸਨ।
Click to Follow Babushahi Facebook page →