ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਵੰਡੇ 116 ਪਲਾਟਾਂ ਦੇ ਅਲਾਟਮੈਂਟ ਪੱਤਰ
ਆਮ ਲੋਕਾਂ ਦੀ ਭਲਾਈ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਸੰਜੀਵ ਅਰੋੜਾ
ਅਸ਼ੋਕ ਵਰਮਾ
ਬਠਿੰਡਾ, 9 ਅਪ੍ਰੈਲ 2026 : ਅੱਜ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਦਫਤਰ ਨਗਰ ਸੁਧਾਰ ਟਰੱਸਟ ਬਠਿੰਡਾ ਵੱਲੋਂ ਸ਼ਹੀਦ ਭਗਤ ਸਿੰਘ ਇਨਕਲੇਵ ਗੋਨਿਆਣਾ ਰੋਡ ਬਠਿੰਡਾ ਦੇ ਪਿਛਲੇ ਸਮੇਂ ਦੌਰਾਨ ਕੱਢੇ ਗਏ ਵੱਖ-ਵੱਖ ਪਲਾਟਾਂ ਦੇ ਡਰਾਅ ਤਹਿਤ ਜਿਨਾਂ ਲੋਕਾਂ ਨੂੰ ਪਲਾਟਾਂ ਦੀ ਅਲਾਟਮੈਂਟ ਹੋਈ ਸੀ, ਉਹਨਾਂ ਨੂੰ 116 ਅਲਾਟਮੈਂਟ ਪੱਤਰ ਕੈਬਿਨਟ ਮੰਤਰੀ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਦਿੱਤੇ ਗਏ। ਇਸ ਮੌਕੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਰਹਿਣ-ਸਹਿਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇਨਕਲੇਵ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਰਕਾਰ ਦੁਆਰਾ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣਗੀਆਂ।
ਕੈਬਿਨਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਇਸ ਇੰਨਕਲੇਵ ਵਿੱਚ ਜੋ ਵੀ ਡ੍ਰਾਅ ਰਾਹੀਂ ਪਲਾਟ ਨਿਕਲੇ ਹਨ ਉਹ ਬਿਨਾ ਕਿਸੇ ਭੇਦ ਭਾਵ ਅਤੇ ਬਿਨਾ ਕਿਸੇ ਵੀ ਸਿਫਾਰਿਸ਼ ਤੋਂ ਬੜੇ ਪਾਰਦਰਸ਼ੀ ਢੰਗ ਨਾਲ ਕੱਢੇ ਗਏ ਹਨ। ਉਨ੍ਹਾਂ ਨਗਰ ਸੁਧਾਰ ਟਰੱਸਟ ਬਠਿੰਡਾ ਦੀ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੀਮ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਐਡਵੋਕੇਟ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰ ਫੈਡ ਪੰਜਾਬ ਅਤੇ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ, ਨੀਲ ਗਰਗ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ, ਰਾਕੇਸ ਪੁਰੀ ਚੇਅਰਮੈਨ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਬੋਰਡ, ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਬੱਲੀ, ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਆਬਕਾਰੀ ਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ ਹਾਜ਼ਿਰ ਰਹੇ
Click to Follow Babushahi Facebook page →