Big Breaking ਕਮਲ ਕੌਰ ਭਾਬੀ ਕਤਲ ਦਾ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ ਵਿੱਚ ਗ੍ਰਿਫਤਾਰ -ਬਠਿੰਡਾ ਲਿਆਂਦਾ
ਅਸ਼ੋਕ ਵਰਮਾ / Ravi Jakhu -Babushahi Network
ਬਠਿੰਡਾ, 10 ਅਪ੍ਰੈਲ 2026 : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਸਨਸਨੀਖੇਜ਼ ਕਤਲ ਕਾਂਡ ਦੇ ਕਥਿਤ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ( UAE ) ਤੋਂ ਗ੍ਰਿਫ਼ਤਾਰ ਕਾਰ ਲਿਆ ਗਿਆ ਹੈ । ਹੁਣ ਮੁੱਖ ਮੁਲਜਮ ਨੂੰ ਹਵਾਲਗੀ ਦੇ ਨਿਯਮਾਂ ਤਹਿਤ ਵਾਪਸ ਪੰਜਾਬ ਲਿਆਂਦਾ ਗਿਆ ਹੈ। ਪੁਲੀਸ ਸੂਤਰਾਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬਠਿੰਡਾ ਪੁਲੀਸ ਦੀ ਇੱਕ ਟੀਮ ਨੇ ਯੂਏਈ ਦੇ ਅਧਿਕਾਰੀਆਂ ਤੋਂ ਮੁਲਜ਼ਮ ਦੀ ਹਿਰਾਸਤ ਲੈ ਲਿਆ । ਬਠਿੰਡਾ ਪੁਲੀਸ ਚੰਡੀਗੜ੍ਹ ਏਯਰਪੋਰਟ ਤੋਂ ਉਸਨੂੰ ਬਠਿੰਡਾ ਲਈ ਗਈ ਹੈ ਅਤੇ ਅੱਜ ਅਦਾਲਤ ਚ ਪੇਸ਼ ਕੀਤੇ ਜਾਵੇਗਾ ।
ਕੰਚਨ ਕੁਮਾਰੀ ਨੂੰ ਜੂਨ 2025 ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਇਨਫਲੂਐਂਸਰ ਨੂੰ ਕਿਸੇ ਪ੍ਰੋਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ ਅਤੇ 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ।
ਬਠਿੰਡਾ ਪੁਲਿਸ ਅਨੁਸਾਰ ਰਣਜੀਤ ਸਿੰਘ ਨਾਂ ਦੇ ਇੱਕ ਵਿਅਕਤੀ ਦੀ ਸਹਾਇਤਾ ਨਾਲ ਮਹਿਰੋਂ ਵਾਰਦਾਤ ਤੋਂ ਕੁਝ ਘੰਟਿਆਂ ਬਾਅਦ ਹੀ ਦੇਸ਼ ਛੱਡ ਕੇ ਭੱਜ ਗਿਆ ਸੀ। ਉਹ 10 ਜੂਨ 2025 ਦੀ ਸਵੇਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਲਈ ਫਲਾਈਟ ਵਿੱਚ ਸਵਾਰ ਹੋ ਗਿਆ ਸੀ। ਉਹ ਇਸ ਲਈ ਫਰਾਰ ਹੋਇਆ ਸੀ ਕਿਉਂਕਿ ਉਸ ਨੂੰ ਖਦਸ਼ਾ ਸੀ ਕਿ ਉਸ ਦੇ ਖ਼ਿਲਾਫ਼ ਕੋਈ ਲੁੱਕ-ਆਊਟ ਸਰਕੂਲਰ ਜਾਰੀ ਹੋ ਸਕਦਾ ਹੈ। ਬਠਿੰਡਾ ਪੁਲੀਸ ਨੇ ਬਾਅਦ ਵਿੱਚ ਉਸ ਦੇ ਦੋ ਸਾਥੀਆਂ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਸੀ, ਪਰ ਮਹਿਰੋਂ ਫ਼ਰਾਰ ਚੱਲ ਰਿਹਾ ਸੀ। ਬਠਿੰਡਾ ਦੀ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਕੇਂਦਰੀ ਏਜੰਸੀਆਂ ਤੇ ਇੰਟਰਪੋਲ ਰਾਹੀਂ ਉਸ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਇਸ ਕਤਲ ਮਾਮਲੇ ਵਿੱਚ ਸ਼ਾਮਿਲ ਮਹਿਰੋਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪੁਲਿਸ ਨੂੰ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਉਹ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ ਜੋ ਇੱਕ ਦਿਨ ਜਰੂਰ ਰੰਗ ਲਿਆਉਣਗੀਆਂ।
Click to Follow Babushahi Facebook page →