ਥੋਕ ਵਿੱਚ ਲੱਗੀਆਂ ਗੈਰ ਵਿੱਦਿਅਕ ਡਿਊਟੀਆਂ ਨੇ ਅਧਿਆਪਕਾਂ ਨੂੰ ਸਕੂਲੋਂ ਕੀਤਾ ਬਾਹਰ ਸਿੱਖਿਆ ਕ੍ਰਾਂਤੀ ਹੋਈ ਲੀਰੋ ਲੀਰ - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਮਰਦਮਸ਼ੁਮਾਰੀ, ਬੀ ਐਲ ਉ ਡਿਊਟੀ, ਪਰਾਲੀ ਸਾੜਨ ਤੋਂ ਰੋਕਣ, ਐਸ ਆਈ ਆਰ ਨੇ ਅਧਿਆਪਕਾਂ ਨੂੰ ਕੀਤਾ ਪਰੇਸ਼ਾਨ - ਜਸਵਿੰਦਰ ਸਿੰਘ ਸਮਾਣਾ
ਅਧਿਆਪਕ ਮਾਨਸਿਕ ਤੌਰ ਹੋਰ ਰਹੇ ਪਰੇਸ਼ਾਨ - ਪਰਮਜੀਤ ਸਿੰਘ ਪਟਿਆਲਾ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 10 ਅਪ੍ਰੈਲ 2026:-
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਪਰਮਜੀਤ ਸਿੰਘ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਅਧਿਆਪਕ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਗੈਰ ਵਿੱਦਿਅਕ ਡਿਊਟੀਆਂ ਲਗਾਉਣ ਕਰਕੇ ਸਕੂਲੋਂ ਬਾਹਰ ਹੋ ਗਏ ਹਨ। ਪੰਜਾਬ ਭਰ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਤਹਿਸੀਲਦਾਰ, ਐਸਡੀਐਮ ਪੱਧਰ ਤੇ ਅਧਿਆਪਕਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਮਰਦਮਸ਼ੁਮਾਰੀ, ਵੋਟ ਵੈਰੀਫਿਕੇਸ਼ਨ, ਹੈਲਥ ਕਾਰਡ , ਬੀਐਲਓ, ਐਸ ਆਈ ਆਰ ਦੇ ਕੰਮ ਕਰਕੇ ਸਕੂਲੋਂ ਫਾਰਗ ਕੀਤੇ ਜਾਣ ਦੇ ਹੁਕਮ ਕੀਤੇ ਜਾ ਰਹੇ ਹਨ। ਕਈ ਸਕੂਲਾਂ ਵਿੱਚ ਤਾਂ ਸਾਰੇ ਦੇ ਸਾਰੇ ਹੀ ਅਧਿਆਪਕ ਬਾਹਰ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਤ ਸਾਰੇ ਅਧਿਆਪਕ ਅੱਠਵੀਂ ਦਸਵੀਂ ਬਾਰਵੀਂ ਦੀ ਬੋਰਡ ਪ੍ਰੀਖਿਆਵਾਂ ਵਿੱਚ ਮਾਰਕਿੰਗ ਦੀ ਡਿਊਟੀ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ। ਪਰ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੇ ਪੱਧਰ ਤੇ ਘਾਟ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਿਸ ਵੱਡੇ ਪੱਧਰ ਤੇ ਸਿੱਖਿਆ ਕ੍ਰਾਂਤੀ ਨੂੰ ਉਭਾਰਿਆ ਜਾ ਰਿਹਾ ਹੈ। ਇਹ ਉਭਾਰ ਨਹੀਂ ਸਗੋਂ ਸਿੱਖਿਆ ਕ੍ਰਾਂਤੀ ਲੀਰੋ ਲੀਰ ਹੋ ਚੁੱਕੀ ਹੈ। ਬੱਚਿਆਂ ਨੂੰ ਸਹੀ ਵਿਦਿਅਕ ਮਾਹੌਲ ਦੇ ਕੇ ਹੀ ਸਿੱਖਿਆ ਕ੍ਰਾਂਤੀ ਆ ਸਕਦੀ ਹੈ। ਪਰ ਸਰਕਾਰ ਇਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਜਿਆਦਾ ਦੂਰ ਹੈ । ਆਗੂਆਂ ਨੇ ਮੰਗ ਕੀਤੀ ਕਿ ਹਰ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਤੋਂ ਅਧਿਆਪਕਾਂ ਨੂੰ ਫਾਰਗ ਕਰਕੇ ਉਹਨਾਂ ਨੂੰ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਭੇਜਣਾ ਚਾਹੀਦਾ ਹੈ ਤਾਂ ਜੋ ਆਉਣ ਵਾਲਾ ਭਵਿੱਖ ਸੁਰੱਖਿਅਤ ਹੋ ਸਕੇ।ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਜੁਗਪਰਗਟ ਸਿੰਘ,ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਸਰਬਜੀਤ ਸਿੰਘ ਰਾਜਪੁਰਾ,ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।
Click to Follow Babushahi Facebook page →