ਲੈਬਜ਼ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਲਖਬੀਰ ਰਾਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ, ਉਹ ਪਹਿਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਸੀ , ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੁਕਾਬਲੇ ਦੇ ਵੱਖ-ਵੱਖ ਕੋਰਸਾਂ ਵਿੱਚ ਅਵੱਲ ਅੰਕ ਪ੍ਰਾਪਤ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ 10.97 ਲੱਖ ਦੀ ਲਾਗਤ ਨਾਲ ਤਿਆਰ ਹੋਈ ਇੰਟਾਗ੍ਰੇਟਿਡ ਸਾਇੰਸ ਲੈਬ ਅਤੇ 13.02 ਲੱਖ ਦੀ ਲਾਗਤ ਨਾਲ ਤਿਆਰ ਹੋਈ ਆਈ.ਟੀ. ਲੈਬ ਦਾ ਉਦਘਾਟਨ ਕਰਨ ਮੌਕੇ ਕੀਤਾ
ਸ. ਰਾਏ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਣਾਈਆਂ ਜਾ ਰਹੀਆਂ ਆਧੁਨਿਕ ਲੈਬਾਰਟਰੀਜ਼ ਨਾਲ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੌਜੀ ਦੇ ਖੇਤਰ ਵਿੱਚ ਸਕਿੱਲਡ ਬੇਸ ਸਿਖਲਾਈ ਦਿੱਤੀ ਜਾਵੇਗੀ ਜਿਸ ਨਾਲ ਵਿਦਿਆਰਥੀ ਆਉਣ ਵਾਲੇ ਸਮੇਂ ਅੰਦਰ ਸੂਚਨਾ ਤਕਨਾਲੌਜੀ ਦੇ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਸਕਣਗੇ , ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚੋਂ ਕੱਢ ਕੇ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਸਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਸਦਕਾ ਲੋਕ ਹੁਣ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜ਼ੀਹ ਦੇ ਰਹੇ ਹਨ
ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇ ਦਿੱਤਾ ਸੀ ਜਿਸ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕ, ਮਾਪੇ ਤੇ ਵਿਦਿਆਰਥੀ ਇੱਕ ਤਰ੍ਹਾਂ ਨਾਲ ਮਾਯੂਸ਼ ਹੋ ਗਏ ਸਨ , ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੀ ਸੱਤ੍ਹਾ ਸੰਭਾਲਦੇ ਹੀ ਕਿਹਾ ਸੀ ਕਿ ਸਰਕਾਰੀ ਸਕੂਲਾਂ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਇਆ ਜਾਵੇਗਾ ਅਤੇ ਅੱਜ ਪੰਜਾਬ ਦੇ ਸਰਕਾਰੀ ਸਕੂਲ ਦੂਜੇ ਸੂਬਿਆਂ ਦੇ ਸਕੂਲਾਂ ਨਾਲੋਂ ਅੱਗੇ ਲੰਘ ਚੁੱਕੇ ਹਨ , ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਕਿਸੇ ਕਿਸਮ ਦੀ ਘਾਟ ਨਾ ਛੱਡੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਸਕੂਲ ਲਈ ਉਹ ਹਰ ਤਰ੍ਹਾਂ ਦੀ ਮਦਦ ਕਰਵਾਉਣ ਲਈ ਵਚਨਬੱਧ ਹਨ
ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੰਦੀਪ ਜੈਨ, ਮਨਦੀਪ ਸਿੰਘ ਪੋਲਾ, ਨਰੰਗ ਸਿੰਘ, ਮੋਹਿਤ ਸੂਦ, ਬਲਬੀਰ ਸੋਢੀ, ਐਡਵੋਕੇਟ ਗੁਰਮੀਤ ਬਾਜਵਾ, ਸ਼ਰਨਜੀਤ ਕੌਰ ਸਰਪੰਚ, ਸ਼ਿੰਦਰ ਕੌਰ, ਨਿਰਭੈ ਸਿੰਘ, ਪ੍ਰੇਮ ਸਿੰਘ, ਦੀਪਕ ਕੁਮਾਰ, ਹਰਜੀਤ ਕੌਰ (ਸਾਰੇ ਪੰਚ), ਸਤਵਿੰਦਰ ਸਿੰਘ, ਕਰਮ ਸਿੰਘ ਚੀਮਾ, ਉਧਮ ਸਿੰਘ ਚੀਮਾ, ਕੁਲਦੀਪ ਸਿੰਘ ਗਿੱਲ, ਰਾਜਮੀਤ ਸਿੰਘ, ਗੁਰਜੀਵਨ ਸਿੰਘ, ਮੇਜਰ ਸਿੰਘ ਆਦਿ ਹਾਜਰ ਸਨ
Click to Follow Babushahi Facebook page →