ਮਾਤਾ ਸਵਰਨਜੀਤ ਕੌਰ ਨੂੰ ਡਾ. ਬਲਬੀਰ ਸਿੰਘ, ਡਾ. ਦਲਜੀਤ ਸਿੰਘ ਚੀਮਾ, ਪ੍ਰਨੀਤ ਕੌਰ, ਐਨ ਕੇ ਸ਼ਰਮਾ ਤੇ ਸੁਰਜੀਤ ਰੱਖੜਾ ਸਮੇਤ ਹਜ਼ਾਰਾਂ ਲੋਕਾਂ ਵੱਲੋਂ ਸ਼ਰਧਾਂਜਲੀ
’’ਮਾਤਾ ਜੀ ਦੀ ਸਿੱਖਿਆ ਬਦੌਲਤ ਪਰਿਵਾਰ ਨੇ ਸਮਾਜ ਨੂੰ ਈਮਾਨਦਾਰੀ ਦੀ ਮਿਸਾਲ ਪੇਸ਼ ਕੀਤੀ’’
ਜਗਤਾਰ ਸਿੰਘ
ਪਟਿਆਲਾ, 11 ਅਪ੍ਰੈਲ 2026 : ਪੰਜਾਬ ਕੇਸਰੀ/ਜਗਬਾਣੀ ਅਖ਼ਬਾਰ ਸਮੂਹ ਦੇ ਪਟਿਆਲਾ ਤੋਂ ਸਟਾਫ ਰਿਪੋਰਟਰ ਅਤੇ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਪਰਮੀਤ ਸਿੰਘ ਦੇ ਮਾਤਾ ਸਰਦਾਰਨੀ ਸਵਰਨਜੀਤ ਕੌਰ ਪਤਨੀ ਸਵਰਗੀ ਕੈਪਟਨ ਪਰਦੁਮਨ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਆਨੰਦ ਨਗਰ ਬੀ ਵਿਖੇ ਹੋਇਆ। ਇਸ ਸਮਾਗਮ ਵਿਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਐਮ ਪੀ. ਪ੍ਰਨੀਤ ਕੌਰ, ਲੋਕ ਸਭਾ ਹਲਕਾ ਇੰਚਾਰਜ ਐਨ ਕੇ ਸ਼ਰਮਾ, ਸਾਬਕਾ ਮੰਤਰੀ ਸੁਰਜੀਤ ਰੱਖੜਾ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਮਾਤਾ ਸਵਰਨਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਮਾਗਮ ਵਿਚ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਤਾ ਸਵਰਨਜੀਤ ਕੌਰ ਦੀਆਂ ਸਿੱਖਿਆ ਦੀ ਬਦੌਲਤ ਹੀ ਪਰਮੀਤ ਸਿੰਘ ਤੇ ਸਮੁੱਚੇ ਪਰਿਵਾਰ ਨੇ ਸਮਾਜ ਸਾਹਮਣੇ ਈਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ ਜੋ ਬਹੁਤ ਸ਼ਲਾਘਾਯੋਗ ਹੈ।

ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਮਾਤਾ ਜੀ ਬਹੁਤ ਹੀ ਧਾਰਮਿਕ ਸ਼ਖਸੀਅਤ ਸਨ ਜਿਹਨਾਂ ਦੀਆਂ ਸਿੱਖਿਆਵਾਂ ’ਤੇ ਪਰਿਵਾਰ ਦੇ ਚੱਲਣ ਕਾਰਨ ਹੀ ਅੱਜ ਉਹਨਾਂ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਹਜ਼ਾਰਾਂ ਲੋਕ ਹਾਜ਼ਰ ਹਨ। ਐਨ ਕੇ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਉਹਨਾਂ ਨੂੰ ਮਾਤਾ ਜੀ ਨੂੰ ਕਈਵਾਰ ਮਿਲਣ ਦਾ ਮੌਕਾ ਮਿਲਿਆ ਤੇ ਮਾਤਾ ਜੀ ਹਮੇਸ਼ਾ ਚੜ੍ਹਦੀਕਲਾ ਵਿਚ ਵਿਸ਼ਵਾਸ ਕਰਦੇ ਸਨ। ਉਹਨਾਂ ਕਿਹਾ ਕਿ ਪਰਮੀਤ ਸਿੰਘ ਨਾਲ ਉਹਨਾਂ ਦੀ ਸਾਂਝ ਕੈਪਟਨ ਕੰਵਲਜੀਤ ਸਿੰਘ ਦੇ ਸਮੇਂ ਤੋਂ ਹੈ ਤੇ ਉਹ ਬਹੁਤ ਹੀ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਵਾਲੇ ਹਨ। ਸਮਾਗਮ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੀ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਪਰਿਵਾਰ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਕਿਵੇਂ ਮਾਤਾ ਜੀ ਦੇ ਪੁੱਤਰ ਪਰਮੀਤ ਸਿੰਘ, ਧੀਆਂ ਤਰਨਜੀਤ ਕੌਰ ਤੇ ਸਰਬਜੀਤ ਕੌਰ ਨੇ ਮਾਤਾ ਜੀ ਦੀਆਂ ਸਿੱਖਿਆਵਾਂ ’ਤੇ ਚਲਦਿਆਂ ਸਮਾਜ ਵਿਚ ਆਪਣੀ ਨਿਵੇਕਲੀ ਥਾਂ ਬਣਾਈ। ਇਸ ਮੌਕੇ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਸਤਵਿੰਦਰ ਸਿੰਘ ਟੌਹੜਾ, ਕੈਪਟਨ ਕੰਵਲਜੀਤ ਸਿੰਘ ਦੀ ਬੇਟੀ ਮਨਪ੍ਰੀਤ ਕੌਰ ਡੌਲੀ, ਗੁਰਪ੍ਰੀਤ ਸਿੰਘ ਰਾਜੂ ਖੰਨਾ ਜਨਰਲ ਸਕੱਤਰ, ਜਸਪਾਲ ਸਿੰਘ ਬਿੱਟੂ ਚੱਠਾ ਅਮਲੋਹ, ਰਾਜਿੰਦਰ ਸਿੰਘ ਵਿਰਕ, ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ, ਐਡਵੋਕੇਟ ਸਤਿਬੀਰ ਸਿੰਘ ਖੱਟੜਾ, ਹਰਿੰਦਰਪਾਲ ਸਿੰਘ ਟੌਹੜਾ ਸਾਬਕਾ ਚੇਅਰਮੈਨ, ਸਾਬਕਾ ਐਮ ਸੀ ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਸੇਵਕ ਸਿੰਘ ਝਿੱਲ, ਹੈਪੀ ਸ਼ਰਮਾ, ਜਸਪਾਲ ਸਿੰਘ ਕਲਿਆਣ, ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡੀ ਪੀ ਆਰ ਓ ਭੁਪੇਸ਼ ਚੱਠਾ, ਆਈ ਪੀ ਆਰ ਓ ਹਰਮੀਤ ਢਿੱਲੋਂ, ਏ ਪੀ ਆਰ ਓ ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ।
Click to Follow Babushahi Facebook page →