Amritsar ਭਿੰਡੀ ਸੈਦਾ ਗ੍ਰੇਨੇਡ ਹਮਲੇ 'ਚ ਪਾਕਿਸਤਾਨ ਮੋਡਿਊਲ ਦਾ ਖੁਲਾਸਾ ,6 ਗ੍ਰਿਫ਼ਤਾਰ
ਪੁਲਿਸ ਦਾ ਦਾਅਵਾI,SI ਸਹਿਯੋਗ ਨਾਲ ਚੱਲ ਰਿਹਾ ਸੀ ਨੈਟਵਰਕ , ਹਥਿਆਰ ਬਰਾਮਦ
ਕੁਲਵਿੰਦਰ ਸਿੰਘ ਅੰਮ੍ਰਿਤਸਰ
13 ਅਪ੍ਰੈਲ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਿੰਡੀ ਸੈਦਾ ਥਾਣੇ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 6 ਅਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ “ਵਾਰ ਅਗੇਨਸਟ ਗੈਂਗਸਟਰ” ਮੁਹਿੰਮ ਦੇ ਤਹਿਤ ਕੀਤੀ ਗਈ ਹੈ, ਜਿਸ ਵਿੱਚ ਫਰੀਦਕੋਟ ਪੁਲਿਸ ਨਾਲ ਸਾਂਝਾ ਆਪਰੇਸ਼ਨ ਵੀ ਕੀਤਾ ਗਿਆ। ਪੁਲਿਸ ਜਾਂਚ ਮੁਤਾਬਕ ਇਹ ਪੂਰਾ ਮੋਡੀਊਲ ਪਾਕਿਸਤਾਨੀ ਹੈਂਡਲਰ ਨਾਲ ਜੁੜਿਆ ਹੋਇਆ ਸੀ ਅਤੇ ਇਸਨੂੰ ਆਈਐਸਆਈ ਦੀ ਸਹਾਇਤਾ ਮਿਲ ਰਹੀ ਸੀ। ਦੋਸ਼ੀਆਂ ਨੂੰ ਆਤੰਕੀ ਗਤੀਵਿਧੀਆਂ ਲਈ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਪੈਸਿਆਂ ਦੇ ਲਾਲਚ ਅਤੇ ਕੱਟੜਪੰਥੀ ਸੋਚ ਰਾਹੀਂ ਭਰਤੀ ਕੀਤਾ ਗਿਆ। ਹਮਲੇ ਤੋਂ ਪਹਿਲਾਂ ਅਰੋਪੀਆਂ ਵੱਲੋਂ ਪੁਲਿਸ ਠਿਕਾਣਿਆਂ ਦੀ ਰੇਕੀ ਕੀਤੀ ਗਈ ਸੀ, ਜਿਸ ਤੋਂ ਬਾਅਦ ਭਿੰਡੀ ਸੈਦਾ ਥਾਣੇ ਨੂੰ ਨਿਸ਼ਾਨਾ ਬਣਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਆਰੋਪਿਆਵਿੱਚ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਅਤੇ ਅਜੈਦੀਪ ਸਿੰਘ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਰੋ ਨੇ ਪਹਿਲਾਂ ਵੀ ਹੋਰ ਜੁਰਮਾਂ ਵਿੱਚ ਸ਼ਮੂਲੀਅਤ ਕੀਤੀ ਹੋ ਸਕਦੀ ਹੈ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਯੂਏਪੀਏ ਐਕਟ ਅਤੇ ਆਰਮਜ਼ ਐਕਟ ਵੀ ਸ਼ਾਮਲ ਹਨ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮੋਡੀਊਲ ਦੇ ਹੋਰ ਮੈਂਬਰ ਕੌਣ ਹਨ ਅਤੇ ਇਹ ਜਾਲ ਕਿੰਨਾ ਵੱਡਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ, ਜਿਸ ਨਾਲ ਪੁਲਿਸ ਠਿਕਾਣਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਾਫ਼ ਕੀਤਾ ਹੈ ਕਿ ਅੱਤਵਾਦ ਅਤੇ ਗੈਂਗਸਟਰ ਗਤੀਵਿਧੀਆਂ ਦੇ ਖ਼ਿਲਾਫ਼ ਉਨ੍ਹਾਂ ਦੀ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ।
Click to Follow Babushahi Facebook page →