Chandigarh Breaking : ਕਾਲਜ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਭਗਦੜ
ਸੁਰੱਖਿਆ ਏਜੰਸੀਆਂ ਦੀਆਂ ਸਾਹਾਂ ਅਟਕੀਆਂ
Ravi Jakhu
ਚੰਡੀਗੜ੍ਹ, 20 ਅਪ੍ਰੈਲ, 2026
ਚੰਡੀਗੜ੍ਹ ਸ਼ਹਿਰ ਵਿੱਚ ਬੰਬ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਆਮ ਲੋਕਾਂ ਅਤੇ ਪ੍ਰਸ਼ਾਸਨ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਘਟਨਾ ਸੈਕਟਰ 42 ਸਥਿਤ ਡਾ. ਅੰਬੇਡਕਰ ਕਾਲਜ ਤੋਂ ਸਾਹਮਣੇ ਆਈ ਹੈ, ਜਿੱਥੇ ਬੰਬ ਦੀ ਇੱਕ ਅਚਾਨਕ ਧਮਕੀ ਨੇ ਪੂਰੇ ਇਲਾਕੇ ਨੂੰ ਸਹਿਮ ਦੇ ਮਾਹੌਲ ਵਿੱਚ ਡੋਬ ਦਿੱਤਾ ਹੈ। ਇਹ ਧਮਕੀ ਉਸ ਸਮੇਂ ਮਿਲੀ ਜਦੋਂ ਕੰਟਰੋਲ ਰੂਮ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਤੁਰੰਤ ਅਲਰਟ ਜਾਰੀ ਕਰ ਦਿੱਤਾ ਗਿਆ।
Click to Follow Babushahi Facebook page →