‘Lawrence of Punjab’ ਡਾਕੂਮੈਂਟਰੀ ਖਿਲਾਫ ਭਾਜਪਾ ਯੁਵਾ ਮੋਰਚਾ ਦਾ ਵੱਡਾ ਐਕਸ਼ਨ: ਗ੍ਰਹਿ ਮੰਤਰੀ ਤੋਂ ਕੀਤੀ ਬੈਨ ਦੀ ਮੰਗ
Ravi Jakhu
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਪ੍ਰੈਲ, 2026
ਪੰਜਾਬ ਵਿੱਚ ਇਸ ਸਮੇਂ ਗੈਂਗਸਟਰ ਕਲਚਰ ਦੇ ਪ੍ਰਭਾਵ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਵੱਡੀ ਚਰਚਾ ਛਿੜੀ ਹੋਈ ਹੈ, ਜਿਸ ਦੇ ਚੱਲਦਿਆਂ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਕੁਲਬੀਰ ਸਿੰਘ (ਆਸ਼ੂ ਅੰਬਾ) ਨੇ ਇੱਕ ਵਿਵਾਦਿਤ ਡਾਕੂਮੈਂਟਰੀ ਫਿਲਮ ‘Lawrence of Punjab’ ਦੇ ਪ੍ਰਸਾਰਣ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਇਸ ਡਾਕੂਮੈਂਟਰੀ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਆਸ਼ੂ ਅੰਬਾ ਦਾ ਸਪੱਸ਼ਟ ਮੰਨਣਾ ਹੈ ਕਿ ਅਜਿਹੀ ਸਮੱਗਰੀ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ਵੱਲ ਧੱਕ ਸਕਦੀ ਹੈ ਅਤੇ ਸਿੱਧੇ ਤੌਰ 'ਤੇ 'Gangsterism' ਨੂੰ ਪ੍ਰਮੋਟ ਕਰਨ ਦਾ ਕੰਮ ਕਰੇਗੀ, ਜੋ ਕਿ ਸੂਬੇ ਦੀ ਅਮਨ-ਸ਼ਾਂਤੀ ਲਈ ਖ਼ਤਰਾ ਹੈ।

Click to Follow Babushahi Facebook page →