ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਕਸਫੋਰਡ ਸਕੂਲ ਭਗਤਾ ਭਾਈ ਦੇ ਪ੍ਰਿੰਸੀਪਲ ਸਨਮਾਨਿਤ
ਅਸ਼ੋਕ ਵਰਮਾ
ਭਗਤਾ ਭਾਈ, 22 ਅਪ੍ਰੈਲ 2026 :“ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ” ਮਾਲਵੇ ਇਲਾਕੇ ਦੀ ਇੱਕ ਅਜਿਹੀ ਸੰਸਥਾ ਹੈ ਜੋ ਹਰ ਖੇਤਰ ਵਿੱਚ ਆਪਣੀ ਵਿਲੱਖਣ ਛਾਪ ਛੱਡਣ ਵਿੱਚ ਮੋਹਰੀ ਹੈ। ਇਹ ਸੰਸਥਾ ਵਿੱਦਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਖੇਡਾਂ , ਵੱਖ-ਵੱਖ ਬੌਧਿਕ ਮੁਕਾਬਲਿਆਂ ਵਿੱਚ ਵੀ ਸਭ ਤੋਂ ਅੱਗੇ ਹੈ।ਅਸਲ ਵਿੱਚ ਮਾਲਵੇ ਦੇ ਖੇਤਰ ਦੀ ਇਹ ਪ੍ਰਸਿੱਧ ਸੰਸਥਾ ਹੈ, ਭਾਵ ਹਰ ਵਰਗ ਦੇ ਲੋਕ ਇਸ ਸੰਸਥਾ ਨਾਲ ਜੁੜੇ ਹੋਏ ਹਨ ਕਿਉਂਕਿ ਉਹਨਾਂ ਦੇ ਬੱਚਿਆਂ ਨੂੰ ਇਸ ਸੰਸਥਾ ਵੱਲੋਂ ਪੜ੍ਹਨ ਲਈ , ਅੱਗੇ ਵੱਧਣ ਲਈ ਇੱਕ ਵਧੀਆ ਵਾਤਾਵਰਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਦੇ ਨਾਲ-ਨਾਲ ਇਹ ਸਕੂਲ ਆਧੁਨਿਕ ਸਿੱਖਿਆ ਕ੍ਰਾਂਤੀ ਦੀਆਂ ਪੈੜਾਂ ਤੇ ਤੁਰਦਾ ਹੋਇਆ , ਸਮੇਂ ਦਾ ਹਾਣੀ ਬਣ ਕੇ , ਵਿੱਦਿਆ ਦਾ ਪਸਾਰ ਕਰ ਰਿਹਾ ਹੈ।ਇਸ ਸਭ ਨੂੰ ਮੱਦੇ ਨਜ਼ਰ ਰੱਖਦੇ ਹੋਏ “ ਦਿ ਟ੍ਰਿਬਿਊਨ ਗਰੁੱਪ” ਵੱਲੋਂ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੂੰ “ਦਿ ਟ੍ਰਿਬਿਊਨ ਪੰਜਾਬ ਅਚੀਵਰਜ਼ ਐਵਾਰਡ 2026” ਨਾਲ ਸਨਮਾਨਿਤ ਕੀਤਾ ਗਿਆ ।
ਬਠਿੰਡਾ ਵਿਖੇ ਮਾਲਵੇ ਦੇ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਇਸ ਸਮਾਰੋਹ ਦੇ ਮੁੱਖ ਮਹਿਮਾਨ ਸ: ਹਰਪਾਲ ਸਿੰਘ ਚੀਮਾ , ਵਿੱਤ ਮੰਤਰੀ , ਪੰਜਾਬ ਸਰਕਾਰ ਨੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਦੀ ਸਕੂਲ ਨੂੰ ਦੇਣ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਦਲੇ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਇਸ ਸਮਾਰੋਹ ਵਿੱਚ ਕਈ ਮਹੱਤਵਪੂਰਨ ਸ਼ਖਸੀਅਤਾਂ ਅਤੇ ਬੁੱਧੀਜੀਵੀ ਮੌਜੂਦ ਸਨ।ਇੱਥੇ ਇਹ ਦੱਸਣਾ ਵੀ ਲਾਜ਼ਮੀ ਬਣਦਾ ਹੈ ਕਿ ਆਕਸਫੋਰਡ ਸੰਸਥਾ ਪਿਛਲੇ 22 ਸਾਲਾਂ ਤੋਂ ਇਸ ਇਲਾਕੇ ਵਿੱਚ ਆਪਣੀਆਂ ਅਣਥੱਕ ਸੇਵਾਵਾਂ ਨਿਭਾ ਰਹੀ ਹੈ ਅਤੇ ਇਹ ਤਾਂ ਹੀ ਸੰਭਵ ਜੋ ਸਕਿਆ ਕਿ ਇਸ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸ. ਹਰਦੇਵ ਸਿੰਘ ਬਰਾੜ , ਚੇਅਰਮੈਨ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ , ਜਨਰਲ ਸਕੱਤਰ ਰਾਜਵਿੰਦਰ ਸਿੰਘ ਸੋਢੀ, ਵਿੱਤ-ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਮੋਢੇ ਨਾਲ ਮੋਢਾ ਜੋੜ ਕੇ ਆਪਣੇ ਯੋਗਦਾਨ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਜਿਹੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜੋ ਉਨ੍ਹਾਂ ਨੂੰ ਅੱਗੇ ਵੱਧਣ ਵਿੱਚ ਸਹਾਈ ਹੋ ਰਹੀ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਦੇ ਸੀ.ਬੀ.ਐਸ.ਸੀ. ਦੇ ਵੱਲੋਂ ਐਲਾਨੇ ਜਾਂਦੇ ਬੋਰਡ ਪ੍ਰੀਖਿਆਵਾਂ ਦੇ ਚਮਕਦਾਰ ਨਤੀਜੇ , ਨੈਸ਼ਨਲ ਪੱਧਰ ਦੀਆਂ ਖੇਡ ਪ੍ਰਾਪਤੀਆਂ , ਵਿਗਿਆਨ ਦੇ ਖੇਤਰ ਵਿੱਚ ਮਾਅਰਕਾ ਅਤੇ ਹੋਰ ਕਈ ਉਪਲੱਭਦੀਆਂ ਕਾਰਨ , ਇਸ ਐਵਾਰਡ ਲਈ ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ’ ਦੀ ਚੋਣ ਹੋਣਾ ਬਹੁਤ ਹੀ ਤੱਸਲੀ ਬਖਸ਼ ਅਤੇ ਆਨੰਦਦਾਇੱਕ ਅਨੁਭਵ ਹੈ। ਇਸ ਵਿਸ਼ੇਸ਼ ਪ੍ਰਾਪਤੀ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨਾਂ ਦੇ ਅਣਥੱਕ ਯਤਨਾਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ ਗਿਆ ।ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ , ਕੋਆਰਡੀਨੇਟਰਜ਼ , ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਹ ਐਵਾਰਡ ਮਿਲਣ ਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Click to Follow Babushahi Facebook page →