ਵਿਸ਼ਵ ਮਲੇਰੀਆ ਦਿਵਸ ਮੌਕੇ ਏ .ਐਨ.ਐਮ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਅਸ਼ੋਕ ਵਰਮਾ
ਬਠਿੰਡਾ, 25 ਅਪ੍ਰੈਲ 2026 :ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਲੇਰੀਆ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾਕਟਰ ਤਪਿੰਦਰਜੋਤ ਨੇ ਦੱਸਿਆ ਕਿ ਮਲੇਰੀਆ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਗੰਭੀਰ ਬਿਮਾਰੀ ਹੈ, ਜਿਸ ਤੋਂ ਸਾਵਧਾਨੀ ਅਤੇ ਸਫਾਈ ਰਾਹੀਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕੂਲਰਾਂ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਨਿਯਮਿਤ ਤੌਰ ਤੇ ਸਾਫ ਕੀਤਾ ਜਾਵੇ ਅਤੇ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਅਤੇ ਪੂਰੇ ਬਾਂਹਾਂ ਵਾਲੇ ਕੱਪੜੇ ਵਰਤੇ ਜਾਣ।
ਜਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਜਿਵੇਂ ਬੁਖਾਰ, ਕੰਬਣੀ ਅਤੇ ਸਿਰ ਦਰਦ ਬਾਰੇ ਜਾਣਕਾਰੀ ਦਿੱਤੀ ਗਈ। ਬੁਖਾਰ ਹੋਣ ਦੀ ਸਥਿਤੀ ਵਿੱਚ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ।
ਓਹਨਾਂ ਕਿਹਾ ਕਿ “ਮਲੇਰੀਆ ਖਤਮ ਕਰਨ ਲਈ ਸਾਰਿਆਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ” ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਮਲੇਰੀਆ ਰੋਕਥਾਮ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਣਦੀਪ ਕੌਰ, ਹੈਲਥ ਸੁਪਰਵਾਈਜ਼ਰ ਅਤੇ ਏ.ਐਨ.ਐਮ ਸਕੂਲ ਦੇ ਵਿਦਿਆਰਥੀ ਹਾਜਰ ਸਨ l
Click to Follow Babushahi Facebook page →