Sargrur ਤੋਂ AAP Woman MLA ਨੇ SSP ਤੇ ਸੰਗਰੂਰ ਪੁਲਿਸ ਤੇ ਹੋਈ ਖਫ਼ਾ, ਟਰੱਕਾਂ ਵਾਲਿਆਂ ਤੇ ਲਾਠੀਚਾਰਜ ਨੂੰ ਦੱਸਿਆ ਭੜਕਾਊ
ਸੰਗਰੂਰ: ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਹਿੰਸਕ ਟਕਰਾਅ, ਵਿਧਾਇਕਾ ਭਰਾਜ ਨੇ Punjab Police ਨੂੰ ਘੇਰਿਆ
ਸੰਗਰੂਰ 26 ਅਪ੍ਰੈਲ 2026:ਇੱਕ ਨਵੇਕਲੇ ਘਟਣਕਰ੍ਮ ਵਿੱਚ ਸੰਗਰੂਰ ਦੀ ਸੱਤਾਧਾਰੀ ਪਾਰਟੀ ਦੀ MLA ਨਰਿੰਦਰ ਕੌਰ ਭਰਾਜ ਨੇ ਆਪਣੀ ਸਰਕਾਰ ਦੀ ਪੁਲਿਸ ਦੀ ਕਾਰਵਾਈ ਨੂੰ ਭੰਡਿਆ। ਟਰੱਕਾਂ ਵਾਲਿਆ ਦੇ ਧਰਨੇ ਤੇ ਫੋਰਸ ਦੀ ਵਰਤੋਂ ਕਰਨ ਅਤੇ ਲਾਠੀਚਾਰਜ ਕਰਨ ਦੀ ਨਿੰਦਾ ਕੀਤੀ । ਉਨ੍ਹਾਂ ਦੋਸ਼ ਲਾਇਆ ਕੀ ਪੁਲੀਸ ਨੇ ਭੜਕਾਊ ਕਾਰਵਾਈ ਕੀਤੀ ਜਿਸ ਦੇ ਸਿੱਟੇ ਵਜੋਂ ਹਿੰਸਕ ਟਕਰਾਅ ਹੋਇਆ .
ਸੰਗਰੂਰ ਵਿੱਚ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਅੰਦਰੂਨੀ ਧੜੇਬੰਦੀ ਉਦੋਂ ਖੁੱਲ੍ਹ ਕੇ ਸਾਹਮਣੇ ਆ ਗਈ, ਜਦੋਂ ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜੇ ਆਪਸ ਵਿੱਚ ਭਿੜ ਗਏ। ਇਹ ਹੰਗਾਮਾ ਇੰਨਾ ਵਧ ਗਿਆ ਕਿ ਗੱਲ ਹਾਈਵੇਅ ਜਾਮ, ਪਥਰਾਅ ਅਤੇ ਹਿੰਸਾ ਤੱਕ ਪਹੁੰਚ ਗਈ। ਹੈਰਾਨੀ ਦੀ ਗੱਲ ਇਹ ਰਹੀ ਕਿ ਸੰਗਰੂਰ ਤੋਂ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਇਸ ਮਾਮਲੇ ਵਿੱਚ Punjab Police ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕੀਤਾ।
'ਆਪ' ਆਗੂ ਗੁਰਮੇਲ ਸਿੰਘ ਘਰਾਚੋਂ ਦੇ ਕਰੀਬੀ ਮੰਨੇ ਜਾਣ ਵਾਲੇ ਇਸ ਗਰੁੱਪ ਨੇ ਮਲਵਿੰਦਰ ਸਿੰਘ ਮਾਲਾ ਨੂੰ ਪ੍ਰਧਾਨ ਐਲਾਨ ਦਿੱਤਾ। ਦੂਜੇ ਪਾਸੇ, ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਸਮਰਥਕਾਂ ਦਾ ਦੋਸ਼ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ ਸੀ।
ਇਸ ਪੂਰੇ ਘਟਨਾਕ੍ਰਮ ਦੌਰਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੁਲਿਸ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਨੂੰ ਸਖ਼ਤ ਫਿਟਕਾਰ ਲਗਾਈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਇੱਕਤਰਫ਼ਾ ਕਾਰਵਾਈ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ੁਰੂ ਵਿੱਚ ਸ਼ਾਂਤੀਪੂਰਵਕ ਧਰਨਾ ਚੁੱਕਣ ਦੀ ਅਪੀਲ ਕੀਤੀ ਸੀ, ਕਿਉਂਕਿ ਲੋਕ ਪ੍ਰੇਸ਼ਾਨ ਹੋ ਰਹੇ ਸਨ, ਪਰ ਸਥਿਤੀ ਹਿੰਸਕ ਹੋ ਗਈ।
ਸੂਤਰਾਂ ਅਨੁਸਾਰ, ਪੁਲਿਸ ਹਿਰਾਸਤ ਵਿੱਚੋਂ ਬਾਹਰ ਆਉਣ ਤੋਂ ਬਾਅਦ ਭਰਾਜ ਸਮਰਥਕ ਤੁਰੰਤ ਟਰੱਕ ਯੂਨੀਅਨ ਦੇ ਦਫ਼ਤਰ ਪਹੁੰਚੇ ਅਤੇ ਕੁਝ ਹੀ ਮਿੰਟਾਂ ਵਿੱਚ ਲਵਲੀ ਸਿੰਘ ਨੂੰ ਆਪਣਾ ਪ੍ਰਧਾਨ ਐਲਾਨ ਦਿੱਤਾ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਟਕਰਾਅ ਦੀ ਸਥਿਤੀ ਬਣ ਗਈ।
ਮਾਹੌਲ ਉਦੋਂ ਹੋਰ ਖ਼ਰਾਬ ਹੋ ਗਿਆ ਜਦੋਂ ਪੁਲਿਸ ਨੇ ਲਵਦੀਪ ਸ਼ਰਮਾ ਕਾਕੜਾ ਨੂੰ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਜਦੋਂ ਉਸ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਜਾ ਰਿਹਾ ਸੀ। ਇਸ ਤੋਂ ਗੁੱਸੇ ਵਿੱਚ ਆਏ ਸਮਰਥਕਾਂ ਨੇ ਸੰਗਰੂਰ-ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ, ਜਿਸ ਨਾਲ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਸ਼ਾਮ ਵੇਲੇ ਜਦੋਂ ਪੁਲਿਸ ਨੇ ਜਾਮ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਸ਼ੁਰੂ ਕਰ ਦਿੱਤਾ ਗਿਆ। ਭਵਾਨੀਗੜ੍ਹ ਦੇ ਡੀ.ਐਸ.ਪੀ. ਰਾਹੁਲ ਕੌਸ਼ਲ ਨੇ ਦੱਸਿਆ, "ਇਸ ਪਥਰਾਅ ਵਿੱਚ ਪੁਲਿਸ ਦੀਆਂ ਦੋ ਗੱਡੀਆਂ ਨੁਕਸਾਨੀਆਂ ਗਈਆਂ ਹਨ ਅਤੇ ਸਾਡੇ ਦੋ ਮੁਲਾਜ਼ਮ ਜ਼ਖ਼ਮੀ ਹੋਏ ਹਨ। ਕੁਝ ਨਿੱਜੀ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ।"
Click to Follow Babushahi Facebook page →