ਅਰਵਿੰਦ ਕੇਜਰੀਵਾਲ ਦਾ ਵੱਡਾ ਫੈਸਲਾ: ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਹੋਣ ਤੋਂ ਇਨਕਾਰ
ਸੱਤਿਆਗ੍ਰਹਿ ਦਾ ਰਾਹ ਚੁਣਿਆ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 27 ਅਪ੍ਰੈਲ, 2026
ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਇੱਕ ਚਿੱਠੀ ਲਿਖ ਕੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ। ਕੇਜਰੀਵਾਲ ਨੇ ਆਪਣੇ ਇਸ 'Decision' ਰਾਹੀਂ ਸਪੱਸ਼ਟ ਕੀਤਾ ਹੈ ਕਿ ਉਹ ਹੁਣ ਨਾ ਤਾਂ ਖੁਦ ਅਤੇ ਨਾ ਹੀ ਆਪਣੇ ਕਿਸੇ ਵਕੀਲ ਰਾਹੀਂ ਜਸਟਿਸ ਸਵਰਨਕਾਂਤਾ ਦੇ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਸਟਿਸ ਸਵਰਨਕਾਂਤਾ ਤੋਂ ਇਨਸਾਫ ਮਿਲਣ ਦੀ ਉਨ੍ਹਾਂ ਦੀ ਉਮੀਦ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਖ਼ਤ ਰੁਖ ਅਖਤਿਆਰ ਕੀਤਾ ਹੈ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਆਪਣੀ 'Inner conscience' ਦੀ ਆਵਾਜ਼ ਨੂੰ ਸੁਣਦੇ ਹੋਏ ਇੱਕ ਅਹਿਮ ਫੈਸਲਾ ਲਿਆ ਹੈ ਅਤੇ ਹੁਣ ਉਹ ਮਹਾਤਮਾ ਗਾਂਧੀ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ 'Satyagraha' ਦਾ ਰਾਹ ਅਪਣਾਉਣਗੇ। ਇਸ ਸਭ ਦੇ ਬਾਵਜੂਦ, ਕੇਜਰੀਵਾਲ ਨੇ ਕਾਨੂੰਨੀ ਵਿਕਲਪਾਂ ਨੂੰ ਖੁੱਲ੍ਹਾ ਰੱਖਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਜਸਟਿਸ ਸਵਰਨਕਾਂਤਾ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ 'Appeal' ਕਰਨ ਦਾ ਆਪਣਾ ਅਧਿਕਾਰ ਸੁਰੱਖਿਅਤ ਰੱਖਦੇ ਹਨ ਅਤੇ ਲੋੜ ਪੈਣ 'ਤੇ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।
Click to Follow Babushahi Facebook page →