ਰਜੇਸ਼ਇੰਦਰ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ SC ਸੈੱਲ ਦੇ ਵਾਈਸ ਚੇਅਰਮੈਨ ਨਿਯੁਕਤ
ਸਿੱਧੂ ਵੱਲੋਂ ਏ.ਆਈ.ਸੀ.ਸੀ (ਐਸ.ਸੀ ਸੈਲ) ਚੇਅਰਮੈਨ ਰਾਜਿੰਦਰ ਪਾਲ ਗੌਤਮ ਅਤੇ ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਦਾ ਕੀਤਾ ਧੰਨਵਾਦ
ਜਗਰਾਉਂ, 4 ਮਈ (ਦੀਪਕ ਜੈਨ)- ਏ.ਆਈ.ਸੀ.ਸੀ (ਐਸ.ਸੀ ) ਸੈਲ ਦੇ ਚੇਅਰਮੈਨ ਰਾਜਿੰਦਰ ਪਾਲ ਗੌਤਮ ਵੱਲੋਂ ਜਾਰੀ ਕੀਤੀ ਗਈ ਲਿਸਟ ਮੁਤਾਬਕ ਪੰਜਾਬ ਕਾਂਗਰਸ ਕਮੇਟੀ (ਐਸ.ਸੀ) ਸੈਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਰਜੇਸ਼ਇੰਦਰ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਸੈੱਲ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਰਜੇਸ਼ਇੰਦਰ ਸਿੰਘ ਸਿੱਧੂ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਦਲਿਤ ਭਾਈਚਾਰੇ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਦੀ ਨਿਯੁਕਤੀ 'ਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਤੇ ਐਸ.ਸੀ. ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ,
ਆਪਣੀ ਨਿਯੁਕਤੀ ਉਪਰੰਤ ਸਿੱਧੂ ਨੇ ਪਾਰਟੀ ਹਾਈਕਮਾਨ ਅਤੇ ਸੂਬਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ "ਪਾਰਟੀ ਨੇ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਉਸ ਨੂੰ ਮੈਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਐਸ.ਸੀ. ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸਰਕਾਰ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਮੇਰੀ ਪਹਿਲ ਹੋਵੇਗੀ।
ਇਸ ਮੌਕੇ ਹਲਕਾ ਜਗਰਾਉਂ ਵਿੱਚ ਸਮੂਹ ਸੀਨੀਅਰ ਆਗੂਆਂ ਨੇ ਸਿੱਧੂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਮਿਲੇਗੀ, ਐਸਸੀ ਭਾਈਚਾਰੇ ਨੇ ਵਿਸ਼ੇਸ਼ ਤੌਰ ਤੇ ਸਿੱਧੂ ਨੂੰ ਵਧਾਈ ਦਿੰਦੇ ਕਿਹਾ ਕੀ ਸਿੱਧੂ ਹਮੇਸ਼ਾ ਹੀ ਐਸ.ਸੀ ਭਾਈਚਾਰੇ ਦੇ ਹੱਕਾਂ ਦੀ ਲੜਾਈ ਲੜਦੇ ਆਏ ਹਨ ਤੇ ਹੁਣ ਹੋਰ ਵੀ ਤਾਕਤ ਨਾਲ ਭਾਈਚਾਰੇ ਦੀ ਭਲਾਈ ਲਈ ਕੰਮ ਕਰਨਗੇ।
Click to Follow Babushahi Facebook page →