DGP ਪੰਜਾਬ ਵੱਲੋਂ ਸਬ-ਇੰਸਪੈਕਟਰ ਸੁਰਜੀਤ ਸੈਣੀ ਦਾ ਵਿਸ਼ੇਸ਼ ਸਨਮਾਨ; 'ਕਮੈਂਡੇਸ਼ਨ ਡਿਸਕ' ਨਾਲ ਨਿਵਾਜਿਆ
ਸੁਖਮਿੰਦਰ ਭੰਗੂ
ਲੁਧਿਆਣਾ 6 ਮਈ 2026- ਲੁਧਿਆਣਾ ਪੁਲਿਸ ਦੇ ਮਿਹਨਤੀ ਅਤੇ ਦਲੇਰ ਅਧਿਕਾਰੀ, ਚੌਂਕੀ ਕਟਾਣੀ ਕਲਾਂ ਦੇ ਇੰਚਾਰਜ ਸੁਰਜੀਤ ਸਿੰਘ ਸੈਣੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਵੱਲੋਂ 'ਡੀਜੀਪੀ ਕਮੈਂਡੇਸ਼ਨ ਡਿਸਕ' ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਸੁਰਜੀਤ ਸੈਣੀ ਨੇ ਆਪਣੇ ਕਾਰਜਕਾਲ ਦੌਰਾਨ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਪੂਰੀ ਨਿਸ਼ਠਾ ਨਾਲ ਡਿਊਟੀ ਨਿਭਾਈ ਹੈ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਇਸ ਸਨਮਾਨ ਮੌਕੇ ਸੁਰਜੀਤ ਸਿੰਘ ਸੈਣੀ ਨੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਣ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਵਧੇਰੇ ਤਤਪਰਤਾ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਇਲਾਕਾ ਨਿਵਾਸੀਆਂ ਅਤੇ ਪੁਲਿਸ ਮਹਿਕਮੇ ਵਿੱਚ ਖੁਸ਼ੀ ਦੀ ਲਹਿਰ ਹੈ।
- Download Babushahi App
-
-