ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨਗਰ ਕੌਂਸਲ ਜਗਰਾਉਂ ਲਈ ਅਬਜਰਵਰ ਨਿਯੁਕਤ
ਪ੍ਰਮੋਦ ਭਾਰਤੀ
ਲੁਧਿਆਣਾ, 6 ਮਈ,2026
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੂਬੇ ਅੰਦਰ ਆਗਾਮੀ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਨਗਰ ਕੌਂਸਲ ਜਗਰਾਉਂ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੂੰ ਅਬਜਰਵਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਪਵਨ ਦੀਵਾਨ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਕਿਹਾ ਕਿ ਉਹ ਆਪਣੇ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਜਿੱਤ ਸੁਨਿਸ਼ਚਿਤ ਕਰਨ ਲਈ ਹਰ ਮੁਮਕਿਨ ਕੋਸ਼ਿਸ਼ ਕਰਨਗੇ।
ਜ਼ਿਕਰਯੋਗ ਹੈ ਕਿ ਬਤੋਰ ਅਬਜਰਵਰ ਪਵਨ ਦੀਵਾਨ ਦੀ ਜਿੰਮੇਵਾਰੀ ਚੋਣ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਨਾ, ਸੰਭਾਵਿਤ ਉਮੀਦਵਾਰਾਂ ਦੀ ਚੋਣ ਵਾਸਤੇ ਤਾਲਮੇਲ ਸਥਾਪਿਤ ਕਰਨਾ ਅਤੇ ਪਾਰਟੀ ਦੀ ਜਿੱਤ ਸੁਨਿਸ਼ਚਿਤ ਕਰਨ ਲਈ ਸਥਾਨਕ ਵਰਕਰਾਂ ਨੂੰ ਨਾਲ ਲੈ ਕੇ ਚਲਣਾ ਹੋਵੇਗੀ।
- Download Babushahi App
-
-