2ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 'ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰ ਆਲ ਚੈਂਪੀਅਨਸ਼ਿਪ ਜਿੱਤੀ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 07 ਮਈ:
ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ਼ ਵਿਖੇ ਆਯੋਜਿਤ ਕਰਵਾਈ ਗਈ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤੀ।
ਇਨ੍ਹਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।
ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ ਨੇ ਜਿਥੇ ਸਾਰੀਆਂ ਜੇਤੂ ਖਿਡਾਰਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਦੇ ਕੋਚ ਸ਼ੈਰੀ ਸਿੰਘ ਭਾਂਬਰੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਖੇਡਦਿਆਂ ਲੜਕੀਆਂ ਨੇ ਪੂਰੇ ਪੰਜਾਬ ਵਿੱਚ ਰੂਪਨਗਰ ਜ਼ਿਲ੍ਹੇ ਦਾ ਨਾਮ ਉੱਚਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ ਜਿਸ ਨਾਲ ਗੱਤਕੇ ਦੀ ਵਧਦੀ ਲੋਕਪ੍ਰਿਅਤਾ ਅਤੇ ਇਸਦੀ ਅਨੁਸ਼ਾਸਨ, ਹੌਂਸਲੇ ਅਤੇ ਵਿਰਾਸਤ ਨਾਲ ਜੁੜੀ ਮਹੱਤਤਾ ਸਪੱਸ਼ਟ ਹੁੰਦੀ ਹੈ।
ਇਸ ਮੌਕੇ ਤੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਗੁਰਵਿੰਦਰ ਸਿੰਘ ਘਨੌਲੀ, ਵਿੱਤ ਸਕੱਤਰ ਜਸਪ੍ਰੀਤ ਸਿੰਘ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਰੂਪਨਗਰ ਤੇ ਕੋਚ ਸ਼ੈਰੀ ਸਿੰਘ ਭਾਂਬਰੀ ਹਾਜ਼ਰ ਸਨ।
- Download Babushahi App
-
-