ਬੇਅਦਬੀ ਕਾਨੂੰਨ ਨਹੀਂ ਹੋਵੇਗਾ ਵਾਪਸ- CM ਮਾਨ
Babushahi Network
ਸੰਗਰੂਰ/ਅੰਮ੍ਰਿਤਸਰ, 9 ਮਈ 2026: ਬੇਅਦਬੀ ਵਿਰੁੱਧ ਲਿਆਂਦੇ ਗਏ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਬੇਹੱਦ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਅਲਟੀਮੇਟਮ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਇਸ ਕਾਨੂੰਨ ਨੂੰ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਵੇਗੀ ਅਤੇ ਨਾ ਹੀ ਇਸ ਵਿੱਚ ਕੋਈ ਸੋਧ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਬਿਨਾਂ ਨਾਮ ਲਏ ਵਿਰੋਧੀ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਮੁੱਚੇ ਪੰਥ ਨੂੰ ਇਹ ਸਖ਼ਤ ਕਾਨੂੰਨ ਮਨਜ਼ੂਰ ਹੈ, ਪਰ ਸਿਰਫ਼ ਇੱਕ ਖਾਸ ਪਰਿਵਾਰ ਨੂੰ ਇਹ ਪਸੰਦ ਨਹੀਂ ਆ ਰਿਹਾ।
- Download Babushahi App
-
-