ਆਸਾਮ ਅਤੇ ਬੰਗਾਲ ਦੀ ਜਿੱਤ ਤੋਂ ਬਾਅਦ ਪੰਜਾਬ 'ਚ ਭਾਜਪਾ ਦਾ ਵਧਿਆ ਆਧਾਰ, MC ਚੋਣਾਂ ਲੜਨ ਲਈ ਗੁਰਦਾਸਪੁਰ ਦੇ ਹਰ ਵਾਰਡ ਤੋਂ ਉਮੀਦਵਾਰਾਂ ਦੀ ਲੱਗੀ ਲੰਬੀ ਕਤਾਰ"
ਭਾਰਤੀ ਜਨਤਾ ਪਾਰਟੀ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, ਵਰਕਰਾਂ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ
ਰੋਹਿਤ ਗੁਪਤਾ, ਗੁਰਦਾਸਪੁਰ
ਭਾਰਤੀ ਜਨਤਾ ਪਾਰਟੀ ਦੇ ਗੁਰਦਾਸਪੁਰ ਵਿਧਾਨ ਸਭਾ ਇੰਚਾਰਜ ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਅੱਜ ਇੱਕ ਸਾਂਝੀ ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਪਾਰਟੀ ਦੀ ਰਣਨੀਤੀ ਸਾਂਝੀ ਕੀਤੀ। ਦੋਵਾਂ ਆਗੂਆਂ ਨੇ ਦਾਅਵਾ ਕੀਤਾ ਕਿ ਗੁਰਦਾਸਪੁਰ ਦੇ ਸਾਰੇ 29 ਵਾਰਡਾਂ ਵਿੱਚ ਭਾਜਪਾ ਮਜ਼ਬੂਤੀ ਨਾਲ ਚੋਣ ਲੜੇਗੀ ਅਤੇ 'ਆਪ' ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਅੰਤ ਕਰੇਗੀ ਆਗੂਆਂ ਨੇ ਦੱਸਿਆ ਕਿ ਗੁਰਦਾਸਪੁਰ ਦੇ ਹਰੇਕ ਵਾਰਡ ਤੋਂ ਚੋਣ ਲੜਨ ਲਈ 5 ਤੋਂ 6 ਯੋਗ ਉਮੀਦਵਾਰਾਂ ਨੇ ਦਾਅਵੇਦਾਰੀ ਪੇਸ਼ ਕੀਤੀ ਹੈ। ਇਹ ਸਾਬਤ ਕਰਦਾ ਹੈ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਭਾਜਪਾ ਪ੍ਰਤੀ ਲੋਕਾਂ ਦਾ ਵਿਸ਼ਵਾਸ ਤੇਜ਼ੀ ਨਾਲ ਵਧਿਆ ਹੈ।ਬਘੇਲ ਸਿੰਘ ਅਤੇ ਰਾਕੇਸ਼ ਸ਼ਰਮਾ ਨੇ ਮੌਜੂਦਾ ਪੰਜਾਬ ਸਰਕਾਰ ਨੂੰ ਹਰ ਫਰੰਟ 'ਤੇ ਫੇਲ੍ਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ 4.5 ਲੱਖ ਕਰੋੜ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ।ਅਤੇ ਭ੍ਰਿਸ਼ਟਾਚਾਰ ਇੰਨਾ ਵਧ ਗਿਆ ਹੈ ਕਿ ਸੱਤਾਧਾਰੀ ਆਗੂਆਂ ਦੇ ਘਰਾਂ ਵਿੱਚੋਂ ਨੋਟਾਂ ਦੇ ਬੰਡਲ ਮਿਲ ਰਹੇ ਹਨ।ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ।ਅਤੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ। ਉਨ੍ਹਾਂ ਕਿਹਾ ਕਿ 'ਬਦਲਾਅ' ਦਾ ਨਾਅਰਾ ਦੇਣ ਵਾਲੀ ਸਰਕਾਰ ਨੇ ਜਨਤਾ ਨੂੰ ਸਿਰਫ਼ ਧੋਖਾ ਦਿੱਤਾ ਹੈ। ਰਾਕੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਕੇਂਦਰ ਦੀ ਤਰਜ਼ 'ਤੇ ਇੱਥੇ ਵੀ ਭਾਜਪਾ ਦੀ ਸਰਕਾਰ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸਕਾਰੀ ਨੀਤੀਆਂ ਨਾਲ ਜੁੜਨਾ ਚਾਹੁੰਦੇ ਹਨ। ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੀਂਹ ਪੱਥਰ ਸਾਬਤ ਹੋਣਗੇ।ਇਸ ਮੌਕੇ ਸਮੂਹ ਭਾਜਪਾ ਆਗੂਆਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਦਾਸਪੁਰ ਦੀ ਜਨਤਾ ਹੁਣ ਭ੍ਰਿਸ਼ਟ ਨਿਜ਼ਾਮ ਨੂੰ ਬਦਲ ਕੇ ਵਿਕਾਸ ਪੱਖੀ ਰਾਜਨੀਤੀ ਨੂੰ ਚੁਣਨ ਲਈ ਤਿਆਰ ਹੈ।
- Download Babushahi App
-
-