ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਵਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਦਾ ਦਿਵਾਇਆ ਭਰੋਸਾ
ਕਿਹਾ; 2027 ਦੀਆਂ ਚੋਣਾਂ ਦੀ ਲੋਕ ਬੇਸਬਰੀ ਨਾਲ ਕਰ ਰਹੇ ਉਡੀਕ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 9 ਮਈ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜਾਂ ਨਾਲ ਚੰਡੀਗੜ੍ਹ ਵਿਖੇ ਰੱਖੀ ਮੀਟਿੰਗ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਖਹਿਰਾ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਥਾਪੜਾ ਦਿੰਦੇ ਹੋਏ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀਆਂ ਮੁਸਕਲਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਖਹਿਰਾ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਖਡੂਰ ਸਾਹਿਬ ਦੇ ਸਾਰੇ ਹੀ ਟਕਸਾਲੀ ਆਗੂਆਂ 'ਤੇ ਵਰਕਰਾਂ ਨੂੰ ਨਾਲ ਲੈਕੇ ਚੱਲਣਗੇ ਤੇ 2027 ਵਿੱਚ ਵੱਡੀ ਲੀਡ ਨਾਲ ਇਹ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਉਨ੍ਹਾਂ ਇਹ ਵੀ ਕਿਹਾ ਮੌਜੂਦਾ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਤੰਗ ਅਤੇ ਅੱਕੇ ਲੋਕ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਪੰਜਾਬ ਵਿੱਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੁੱਖ-ਸਹੂਲਤਾਂ ਦਾ ਆਨੰਦ ਮਾਣ ਸਕਣ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ, ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਫਤਿਆਬਾਦ, ਅੰਗਰੇਜ਼ ਸਿੰਘ ਸ਼ੇਰਗਿੱਲ ਸਰਹਾਲੀ, ਠੇਕੇਦਾਰ ਹੀਰਾ ਭੁੱਲਰ ਹਰੀਕੇ ਆਦਿ ਹਾਜ਼ਰ ਸਨ।
- Download Babushahi App
-
-