ਕਈ ਰਵਾਇਤੀ ਪਾਰਟੀਆਂ ਦੇ ਪਰਿਵਾਰ, ਆਮ ਆਦਮੀ ਪਾਰਟੀ 'ਚ ਸ਼ਾਮਲ
ਸ਼ਹਿਰ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ- ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 11 ਮਈ 2026- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਵੱਖ ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀਆਂ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ।
ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਿਆ।
ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫੈਸਲੇ, ਕਿਸਾਨਾਂ ਨੂੰ ਬੋਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦਾ ਖਰਾਬਾ ਦੇਣ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ। ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
- Download Babushahi App
-
-