ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਸੂਰੀਆ ਕਾਂਤ ਵੰਡਣਗੇ ਕੇਂਦਰੀ ਯੂਨੀਵਰਸਿਟੀ ਵਿੱਚ ਡਿਗਰੀਆਂ
ਜਸਟਿਸ ਸ਼ੀਲ ਨਾਗੂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਹੋਣਗੇ ਵਿਸ਼ੇਸ਼ ਮਹਿਮਾਨ
ਚਾਂਸਲਰ ਪ੍ਰੋ. ਜਗਬੀਰ ਸਿੰਘ ਕਰਨਗੇ ਡਿਗਰੀ ਵੰਡ ਸਮਾਰੋਹ ਦੀ ਪ੍ਰਧਾਨਗੀ
ਅਸ਼ੋਕ ਵਰਮਾ
ਬਠਿੰਡਾ, 12 ਮਈ 2026 : ਪੰਜਾਬ ਕੇਂਦਰੀ ਯੂਨੀਵਰਸਿਟੀ ਦਾ 11ਵਾਂ ਡਿਗਰੀ ਵੰਡ ਸਮਾਰੋਹ 23 ਮਈ, 2026 ਨੂੰ ਕਰਵਾਇਆ ਜਾਵੇਗਾ। ਜਸਟਿਸ ਸੂਰਿਆ ਕਾਂਤ, ਭਾਰਤ ਦੇ ਮਾਣਯੋਗ ਚੀਫ਼ ਜਸਟਿਸ, ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਸਮਾਰੋਹ ਦੀ ਸ਼ੋਭਾ ਵਧਾਉਣਗੇ। ਜਸਟਿਸ ਸ਼ੀਲ ਨਾਗੂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ, ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਿਗਰੀ ਵੰਡ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਕਰਨਗੇ।
ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਸੱਦੇ ਗਏ ਮਹਿਮਾਨਾਂ ਦੀ ਹਾਜ਼ਰੀ ਵਿੱਚ ਪੋਸਟ ਗ੍ਰੈਜੂਏਟ ਅਤੇ ਡਾਕਟਰੇਟ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਸਮਾਗਮ ਨੂੰ ਨੇਪਰੇ ਚਾੜਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ।
- Download Babushahi App
-
-