ਵਿਦਿਆਰਥੀ ਆਪਣੇ ਅਧਿਆਪਕਾਂ ਅਤੇ ਮਾਪਿਆਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 13 ਮਈ 2026 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ , ਸਕੂਲ ਦੀ ਹੋਣਹਾਰ ਵਿਦਿਆਰਥਣ ਜਸਕਿਰਤ ਕੌਰ ਅਤੇ ਵਿਦਿਆਰਥੀ ਨਵਰਾਜ ਸਿੰਘ ਨੇ ਬਾਹਰਵੀਂ ਕਲਾਸ ਦੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾਇਆ ਹੈ , ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਦੀਪ ਕੌਰ ਨੇ ਦੋਵੇਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਲੱਖ-ਲੱਖ ਵਧਾਈ ਦਿੱਤੀ , ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰ ਬੱਚਿਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ , ਸਕੂਲ ਦੇ ਸਮੂਹ ਸਟਾਫ ਵੱਲੋਂ ਵੀ ਦੋਵੇਂ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ , ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੇ ਵੀ ਇਸ ਉਪਲੱਬਧੀ ‘ਤੇ ਖੁਸ਼ੀ ਜਤਾਈ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾਵਾਂ ਕੀਤੀਆਂ
- Download Babushahi App
-
-