ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ-2026 - ਪਹਿਲੇ ਦਿਨ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 13 ਮਈ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ, ਨਗਰ ਕੌਂਸਲ ਧਾਰੀਵਾਲ, ਫਤਿਹਗੜ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਚੋਣਾਂ 26 ਮਈ ਨੂੰ ਹੋਣਗੀਆਂ।
ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਨਹੀਂ ਭਰਿਆ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਦਿਨ ਸ਼ਨਿਚਰਵਾਰ ਹੋਵੇਗੀ। ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰ ‘ਤੇ ਕੀਤੀ ਜਾਵੇਗੀ।
- Download Babushahi App
-
-