ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 15 ਮਈ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘਾਂ-ਸਿੰਘਣੀਆਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ 17 ਮਈ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ।
17 ਮਈ ਨੂੰ ਸਵੇਰੇ 10 ਵਜੇ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇਗਾ, ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਗਾਇਨ ਕੀਤਾ ਜਾਵੇਗਾ।
ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਸਕੱਤਰ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੇ ਸਮੂਹ ਅਹੁਦੇਦਾਰਾਂ ਵਲੋਂ ਸੰਗਤਾਂ ਨੂੰ ਸ਼ਹੀਦੀ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।
- Download Babushahi App
-
-