ਪੰਜਾਬ 'ਚ ਹੋਣ ਜਾ ਰਹੀ SIR 'ਤੇ ਪਹਿਲੀ ਵਾਰ ਬੋਲੇ ਸੀ.ਐੱਮ ਮਾਨ, ਪੜ੍ਹੋ ਕੀ ਕਿਹਾ?
ਚੰਡੀਗੜ੍ਹ, 16 ਮਈ 2026: ਪੰਜਾਬ ਵਿੱਚ 15 ਜੂਨ ਤੋਂ ਸ਼ੁਰੂ ਹੋ ਕੇ ਅਕਤੂਬਰ ਤੱਕ ਚੱਲਣ ਵਾਲੀ ਵੋਟਰ ਸੂਚੀਆਂ ਦੀ ਸੁਧਾਈ (SIR) ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਨੇਪਰੇ ਚਾੜ੍ਹੀ ਜਾਵੇਗੀ।
ਵੋਟਾਂ ਕੱਟਣ ਦੇ ਮਾਮਲੇ 'ਤੇ ਬੋਲਦਿਆਂ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਅਸਲੀ ਜਾਂ ਯੋਗ ਨਾਗਰਿਕ ਦੀ ਵੋਟ ਨਹੀਂ ਕੱਟਣ ਦਿੱਤੀ ਜਾਵੇਗੀ। 'ਆਪ' ਦੇ ਬੂਥ ਲੈਵਲ ਅਸਿਸਟੈਂਟ (BLA) ਚੋਣ ਕਮਿਸ਼ਨ ਦੇ BLOs ਨਾਲ ਫੀਲਡ ਵਿੱਚ ਤਾਇਨਾਤ ਰਹਿਣਗੇ।
- Download Babushahi App
-
-