ਸਰਕਾਰੀ ਕਾਲਜ ਗੁਰਦਾਸਪੁਰ ਦੀ ਵੱਡੀ ਪ੍ਰਾਪਤੀ — ਬੀ.ਬੀ.ਏ. ਬੈਂਕਿੰਗ, ਫਾਇਨੈਂਸ਼ੀਅਲ ਸਰਵਿਸਿਜ਼ ਐਂਡ ਇਨਸ਼ੋਰੈਂਸ (ਆਨਰਜ਼) ਵਿੱਚ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ
ਰੋਹਿਤ ਗੁਪਤਾ
ਗੁਰਦਾਸਪੁਰ, 18 ਮਈ
ਸਰਕਾਰੀ ਕਾਲਜ ਗੁਰਦਾਸਪੁਰ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਬੀ.ਏ. ਬੈਂਕਿੰਗ, ਫਾਇਨੈਂਸ਼ੀਅਲ ਸਰਵਿਸਿਜ਼ ਐਂਡ ਇਨਸ਼ੋਰੈਂਸ (ਆਨਰਜ਼) ਪਹਿਲੇ ਸਾਲ ਦੇ ਨਤੀਜਿਆਂ ਵਿੱਚ ਯੂਨੀਵਰਸਿਟੀ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ, ਆਪਣੇ ਮਾਪਿਆਂ ਅਤੇ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ।
ਵਿਦਿਆਰਥਣ ਮੁਸਕਾਨ ਨੇ 8.16 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਿਤਿਕਾ ਨੇ 7.96 ਸੀ.ਜੀ.ਪੀ.ਏ.ਨਾਲ ਦੂਜਾ ਸਥਾਨ ਜਦਕਿ ਮਨਪ੍ਰੀਤ ਕੌਰ ਨੇ 7.04 ਸੀ.ਜੀ.ਪੀ.ਏ.ਪ੍ਰਾਪਤ ਕਰਕੇ ਤੀਜਾ ਸਥਾਨਹਾਸਲ ਕੀਤਾ।
ਇਹ ਵੀ ਵਿਸ਼ੇਸ਼ ਜ਼ਿਕਰਯੋਗ ਹੈ ਕਿ ਬੀ.ਬੀ.ਏ. ਬੈਂਕਿੰਗ, ਫਾਇਨੈਂਸ਼ੀਅਲ ਸਰਵਿਸਿਜ਼ ਐਂਡ ਇਨਸ਼ੋਰੈਂਸ (ਆਨਰਜ਼) ਇੱਕ ਪੇਸ਼ੇਵਰ ਅਤੇ ਕਰੀਅਰ-ਕੇਂਦਰਿਤ ਕੋਰਸ ਹੈ, ਜਿਸ ਦੀ ਸ਼ੁਰੂਆਤ ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਅਕਾਦਮਿਕ ਸੈਸ਼ਨ 2025-26 ਦੌਰਾਨ ਵਿਦਿਆਰਥੀਆਂ ਵਿੱਚ ਪੇਸ਼ੇਵਰ ਅਤੇ ਰੋਜ਼ਗਾਰਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। ਇਸ ਕੋਰਸ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ ਭੱਲਾ ਦੀ ਦੂਰਦਰਸ਼ੀ ਸੋਚ ਅਤੇ ਯਤਨਾਂ ਸਦਕਾ ਹੋਈ ਅਤੇ ਇਸਨੂੰ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਭਰਪੂਰ ਸਮਰਥਨ ਅਤੇ ਪ੍ਰਸ਼ੰਸਾ ਮਿਲੀ।
ਇਸ ਮੌਕੇ ’ਤੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਪਿਛਲੇ ਸਾਲ ਕਾਲਜ ਵਿੱਚ ਸ਼ੁਰੂ ਕੀਤੇ ਗਏ ਚਾਰ ਨਵੇਂ ਪੇਸ਼ੇਵਰ ਕੋਰਸਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਬੇਹੱਦ ਉਤਸ਼ਾਹ ਅਤੇ ਪ੍ਰਸ਼ੰਸਾ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਨੇ ਵਿਦਿਆਰਥੀਆਂ ਵਿੱਚ ਨਵੀਂ ਸੋਚ, ਨਵਾਂ ਜੋਸ਼ ਅਤੇ ਜੀਵਨ ਵਿੱਚ ਅੱਗੇ ਵੱਧਣ ਦੀ ਨਵੀਂ ਦਿਸ਼ਾ ਪੈਦਾ ਕੀਤੀ ਹੈ, ਜਿਸ ਨਾਲ ਉਹ ਹੋਰ ਵੀ ਆਤਮਵਿਸ਼ਵਾਸੀ ਅਤੇ ਸਫਲ ਬਣ ਰਹੇ ਹਨ।
- Download Babushahi App
-
-