ਅਬਜ਼ਰਵਰ, ਹਰਸੁਹਿੰਦਰ ਪਾਲ ਸਿੰਘ ਬਰਾੜ ਵੱਲੋਂ ਚੋਣਾਂ ਸੁਤੰਤਰ ਅਤੇ ਸ਼ਾਂਤੀਪੂਰਨ ਨੇਪਰੇ ਚਾੜ੍ਹਨ ਦੀ ਹਦਾਇਤ
--ਅਬਜ਼ਰਵਰ ਨੇ 26 ਮਈ ਹੋਣ ਵਾਲੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
--ਅਬਜ਼ਰਵਰ ਨੇ ਜ਼ਿਲ੍ਹਾ ਚੋਣ ਅਫਸਰ, ਐੱਸ ਐੱਸ ਪੀ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਕੀਤੀ ਬੈਠਕ
ਅਸ਼ੋਕ ਵਰਮਾ
ਬਠਿੰਡਾ, 18 ਮਈ 2026:ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਚ ਹੋਣ ਵਾਲੀਆਂ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਾਰਾ ਚੋਣ ਅਮਲਾ ਆਪਣਾ ਕੰਮ ਤਨਦੇਹੀ ਨਾਲ ਅਤੇ ਪਾਰਦਰਸ਼ਤਾ ਨਾਲ ਕੰਮ ਕਰੇ।
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਦੌਰਾਨ ਨਿਯੁਕਤ ਅਬਜ਼ਰਵਰ ਹਰਸੁਹਿੰਦਰ ਪਾਲ ਸਿੰਘ ਬਰਾੜ, ਆਈ.ਏ.ਐਸ., ਡਾਇਰੈਕਟਰ, ਉਚੇਰੀ ਸਿੱਖਿਆ, ਪੰਜਾਬ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਰਾਜੇਸ਼ ਧੀਮਾਨ, ਐੱਸ.ਐੱਸ.ਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਸਮੂਹ ਰਿਟਰਨਿੰਗ ਅਫਸਰਾਂ ਨਾਲ ਵਿਸ਼ੇਸ਼ ਬੈਠਕ ਦੌਰਾਨ ਚੋਣਾਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪਾਰਟੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਕਿੱਟਾਂ ਸਮੇਂ-ਸਿਰ ਤਕਸੀਮ ਕੀਤੀਆਂ ਜਾਣ। ਨਾਲ ਹੀ ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਸੁਰੱਖਿਆ ਦੇ ਇੰਤਜਾਮ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਚੋਣ ਸਬੰਧੀ ਕਿਸੇ ਵੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਇਲ ਨੰਬਰ 95927-16353 ਹੈ ਅਤੇ ਈ ਮੇਲ ਆਈ ਡੀ hpsbrar@yahoo.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਦਾ ਦਫ਼ਤਰ ਲੇਕ ਵਿਊ ਗੈਸਟ ਹਾਊਸ, ਬਠਿੰਡਾ ਵਿਖੇ ਸਥਾਪਿਤ ਕੀਤਾ ਗਿਆ ਹੈ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਗੁਰਜਿੰਦਰ ਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਆਦਿ ਹਾਜ਼ਰ ਸਨ।
- Download Babushahi App
-
-