ਥੈਲੇਸੀਮਿਆ ਇੱਕ ਗੰਭੀਰ ਜੈਨੇਟਿਕ ਬਿਮਾਰੀ : ਸਿਵਿਲ ਸਰਜਨ ਬਠਿੰਡਾ ਡਾ ਤਪਿੰਦਰਜੋਤ
ਅਸ਼ੋਕ ਵਰਮਾ
ਬਠਿੰਡਾ, 18 ਮਈ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸਿਹਤ ਵਿਭਾਗ ਵੱਲੋਂ ਵਿਸ਼ਵ ਥੈਲੇਸੀਮੀਆ ਜਾਗਰੂਕਤਾ ਹਫਤੇ ਸਬੰਧੀ ਕਿਸਾਨ ਯੂਨੀਅਨ ਦੇ ਆਗੂਆਂ, ਮੈਂਬਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਜਿਸਦਾ ਦਾ ਮੁੱਖ ਉਦੇਸ਼ ਲੋਕਾਂ ਨੂੰ ਥੈਲੇਸੀਮੀਆ ਬਿਮਾਰੀ ਦੇ ਕਾਰਣਾਂ, ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦੇਣਾ ਸੀ।
ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਕੌਰ ਨੇ ਕਿਹਾ ਕਿ ਥੈਲੇਸੀਮਿਆ ਇੱਕ ਗੰਭੀਰ ਜੈਨੇਟਿਕ ਰੋਗ ਹੈ ਜਿਸ ਵਿੱਚ ਪੀੜਤ ਵਿਅਕਤੀ ਵਿੱਚ ਖੂਨ ਦੇ ਨਾਲ ਨਾਲ ਸੈਲ ਬਣਾਉਣ ਦੀ ਸ਼ਕਤੀ ਵੀ ਘੱਟ ਹੋ ਜਾਂਦੀ ਹੈ ਅਤੇ ਹੌਲੀ ਹੌਲੀ ਖਤਮ ਹੁੰਦੀ ਜਾਂਦੀ ਹੈ । ਇਸ ਰੋਗ ਦੇ ਮੁੱਖ ਲੱਛਣ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੀੜਤ ਵਿਅਕਤੀ ਦੇ ਸਰੀਰਕ ਵਿਕਾਸ ਵਿੱਚ ਦੇਰੀ ਹੁੰਦੀ ਹੈ, ਮਰੀਜ਼ ਬਹੁਤ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ, ਉਸ ਦੇ ਚਿਹਰੇ ਦੀ ਬਣਾਵਟ ਵਿੱਚ ਬਦਲਾਵ ਆ ਜਾਂਦਾ ਹੈ ਅਤੇ ਚਮੜੀ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ । ਪੇਸ਼ਾਬ ਗਾੜਾ ਆਉਂਦਾ ਹੈ ਅਤੇ ਤਿੱਲੀ ਦਾ ਸਰੂਪ ਵੀ ਵੱਧ ਜਾਂਦਾ ਹੈ
ਡਿਪਟੀ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ ਅਤੇ ਰੋਹਿਤ ਜਿੰਦਲ ਨੇ ਜਾਣਕਾਰੀ ਦਿੰਦੇ ਦੱਸਿਆ ਇਸ ਰੋਗ ਦੇ ਮਰੀਜ਼ ਨੂੰ ਹਰ 15-20 ਦਿਨਾਂ ਦੇ ਬਾਅਦ ਖੂਨ ਚੜਾਉਣ ਦੀ ਜ਼ਰੂਰਤ ਪੈਂਦੀ ਹੈ । ਉਨ੍ਹਾਂ ਨੇ ਕਿਹਾ ਕਿ ਇਸ ਰੋਗ ਦੀ ਜਾਂਚ ਮੈਡੀਕਲ ਕਾਲਜ ਅਮ੍ਰਿਤਸਰ, ਪਟਿਆਲਾ, ਫਰੀਦਕੋਟ, ਏਮਜ ਬਠਿੰਡਾ ਅਤੇ ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਉਪਲੱਬਧ ਹੈ । ਸਰਕਾਰ ਦੁਆਰਾ ਥੈਲੇਸੀਮਿਆ ਦੇ ਮਰੀਜਾਂ ਨੂੰ ਸਰਕਾਰੀ ਬਲੱਡ ਬੈਂਕਾਂ ਤੋਂ ਮੁਫ਼ਤ ਖੂਨ ਉਪਲੱਬਧ ਕਰਵਾਇਆ ਜਾਂਦਾ ਹੈ । ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਥੈਲੇਸੀਮੀਆ ਪੀੜਤ ਮਰੀਜ਼ਾਂ ਨੂੰ ਇਲਾਜ ਅਤੇ ਖੂਨ ਦੀ ਉਪਲਬਧਤਾ ਲਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਿਯਮਿਤ ਖੂਨਦਾਨ ਕਰਕੇ ਵੀ ਥੈਲੇਸੀਮੀਆ ਪੀੜਤ ਬੱਚਿਆਂ ਦੀ ਮਦਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜੀਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਦਾ ਖਾਸ ਕਰ ਪਹਿਲੀ ਤਿਮਾਹੀ ਵਿੱਚ, ਵਿਆਹ ਲਾਇਕ ਦੰਪਤੀਆਂ, ਅਤੇ ਜਿਨ੍ਹਾਂ ਦਾ ਅਨੀਮਿਆ ਠੀਕ ਨਹੀਂ ਹੋ ਰਿਹਾ ਹੋਵੇ ਉਨ੍ਹਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ. ਸਮੇਂ ਸਿਰ ਜਾਂਚ ਕਰਵਾ ਕੇ ਹੀ ਆਉਣ ਵਾਲੀਆਂ ਪੀੜੀਆਂ ਨੂੰ ਇਸ ਰੋਗ ਤੋਂ ਬਚਾਇਆ ਜਾ ਸਕਦਾ ਹੈ । ਉਹਨਾਂ ਕਿਸਾਨ ਯੂਨੀਅਨ ਨੰ ਅਪੀਲ ਕੀਤੀ ਕਿ ਇਸ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕੀਤਾ ਜਾਵੇ ।
ਪ੍ਰੋਗਰਾਮ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਨੇ ਪਿੰਡ ਪੱਧਰ ’ਤੇ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਲਗਾਉਣ ਦੀ ਮੰਗ ਕੀਤੀ ਅਤੇ ਸਿਹਤ ਵਿਭਾਗ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਨੂੰ ਥੈਲੇਸੀਮੀਆ ਟੈਸਟ ਅਤੇ ਖੂਨਦਾਨ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਬੀ.ਈ.ਈ ਮਾਲਵਿੰਦਰ ਸਿੰਘ ਤਿਉਣਾ ਹਾਜਰ ਸਨ ।
- Download Babushahi App
-
-