MC Elections: AAP MLA ਦੇ ਪਤੀ ਦਾ ਨਾਮਜ਼ਦਗੀ ਪੱਤਰ ਰੱਦ
ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਪਤੀ ਸੁਖਵਿੰਦਰ ਬਿੱਲਾ ਨੇ ਭਰਿਆ ਸੀ ਨਾਮਜ਼ਦਗੀ ਫਾਰਮ
ਵਾਰਡ ਨੰਬਰ 1 ਮਹਿਲਾ ਲਈ ਰਾਖਵਾਂ ਹੋਣ ਕਾਰਨ ਚੋਣ ਅਧਿਕਾਰੀਆਂ ਨੇ ਲਿਆ ਐਕਸ਼ਨ
ਲੁਧਿਆਣਾ/ਜਗਰਾਓਂ, 19 ਮਈ 2026- ਜਗਰਾਓਂ ਤੋਂ ਆਮ ਆਦਮੀ ਪਾਰਟੀ (AAP) ਲਈ ਇੱਕ ਵੱਡੀ ਅਤੇ ਨਿਰਾਸ਼ਾਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ 'ਆਪ' MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਸੁਖਵਿੰਦਰ ਸਿੰਘ ਬੀਲਾ ਦਾ ਨਾਮਜ਼ਦਗੀ ਪੱਤਰ (Nomination Form) ਰੱਦ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਵਿਧਾਇਕ ਦੇ ਪਤੀ ਸੁਖਵਿੰਦਰ ਸਿੰਘ ਬੀਲਾ ਨੇ ਜਗਰਾਓਂ ਨਗਰ ਕੌਂਸਲ ਦੇ ਵਾਰਡ ਨੰਬਰ-1 ਤੋਂ ਕੌਂਸਲਰ ਦੀ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਫਾਰਮ ਭਰਿਆ ਸੀ। ਪਰ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਉਕਤ ਵਾਰਡ ਨੰਬਰ-1 ਮਹਿਲਾ ਉਮੀਦਵਾਰ ਲਈ ਰਾਖਵਾਂ ਹੈ, ਜਿਸ ਕਾਰਨ ਚੋਣ ਅਧਿਕਾਰੀਆਂ ਵੱਲੋਂ ਕਾਨੂੰਨੀ ਨਿਯਮਾਂ ਦੇ ਤਹਿਤ ਉਨ੍ਹਾਂ ਦਾ ਨਾਮਜ਼ਦਗੀ ਫਾਰਮ ਰੱਦ ਕਰ ਦਿੱਤਾ ਗਿਆ। ਚੋਣਾਂ ਦੇ ਇਸ ਮਾਹੌਲ ਵਿੱਚ ਵਿਧਾਇਕ ਦੇ ਪਰਿਵਾਰ ਲਈ ਇਸ ਨੂੰ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
- Download Babushahi App
-
-