ਉਮੀਦਵਾਰ ਅਕਸ਼ਪ੍ਰੀਤ ਕੌਰ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 22 ਮਈ 2026 : ਸਰਹਿੰਦ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ , ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਦਿਲਪ੍ਰੀਤ ਭੱਟੀ ਨੇ ਆਪਣੀ ਪਤਨੀ ਅਕਸ਼ਪ੍ਰੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ , ਇਸ ਦੌਰਾਨ ਹੋਈਆਂ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮਾਂ ਵਿੱਚ ਆਗੂਆਂ ਅਤੇ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ,
ਚੋਣ ਪ੍ਰਚਾਰ ਦੌਰਾਨ ਗੁਰਪ੍ਰੀਤ ਸਿੰਘ GP ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ , ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰੀ ਹੋਈ ਹੈ
ਮੀਟਿੰਗਾਂ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਚੋਣਾਂ ਵਿੱਚ ਇਕੱਠੇ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ , ਇਸ ਮੌਕੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ, ਚੋਣ ਰਣਨੀਤੀ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ
ਆਗੂਆਂ ਨੇ ਦਾਅਵਾ ਕੀਤਾ ਕਿ ਲੋਕਾਂ ਦਾ ਭਾਰੀ ਸਹਿਯੋਗ ਅਤੇ ਸਮਰਥਨ ਉਨ੍ਹਾਂ ਨੂੰ ਮਿਲ ਰਿਹਾ ਹੈ, ਜਿਸ ਨਾਲ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ
- Download Babushahi App
-
-