ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲਿਆ ਵੱਡਾ ਹੁਲਾਰਾ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 23 ਮਈ,2026 ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 20 ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲ ਰਿਹਾ ਭਾਰੀ ਸਮਰਥਨ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਸਰਦਾਰ ਅਮਰਜੀਤ ਸਿੰਘ ਫਤਿਹ ਨਗਰ ਵੱਲੋਂ ਆਪਣੇ ਇਲਾਕੇ ਵਿੱਚ ਕਰਵਾਈ ਗਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਲੋਕ ਪੰਥਕ ਸੋਚ ਅਤੇ ਸੇਵਾ ਦੀ ਰਾਜਨੀਤੀ ਨਾਲ ਜੁੜਨਾ ਚਾਹੁੰਦੇ ਹਨ।
ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਰਦਾਰ ਅਮਰਜੀਤ ਸਿੰਘ ਫਤਿਹ ਨਗਰ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ, ਸਮਰਪਣ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਅਤੇ ਪੰਥ ਦੀ ਸੇਵਾ ਲਈ ਇਸ ਤਰ੍ਹਾਂ ਦੇ ਸਮਰਪਿਤ ਕਾਰਕੁਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਪਾਰਟੀ ਕਾਰਕੁਨਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੇ ਇਸ ਇਕੱਠ ਨੂੰ ਹੋਰ ਵੀ ਉਤਸ਼ਾਹਪੂਰਨ ਅਤੇ ਅਰਥਪੂਰਨ ਬਣਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਪਾਰਟੀ ਲਈ ਸਭ ਤੋਂ ਵੱਡੀ ਤਾਕਤ ਹੈ।
ਉਨ੍ਹਾਂ ਸੰਗਤਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਇਕਜੁੱਟਤਾ, ਸੇਵਾ ਅਤੇ ਸਮਰਪਣ ਦੀ ਭਾਵਨਾ ਨਾਲ ਪੰਥ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਮਿਲ ਕੇ ਕੰਮ ਕਰੀਏ ਅਤੇ ਆਪਸੀ ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਬਣਾਈਏ।
- Download Babushahi App
-
-