ਦੇਰ ਰਾਤ ਸੁਲਤਾਨਪੁਰ ਲੋਧੀ ‘ਚ ਸਿਆਸੀ ਟਕਰਾਅ, AAP ਤੇ MLA ਰਾਣਾ ਧੜਾ ਆਹਮੋ-ਸਾਹਮਣੇ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 24 ਮਈ 2026
ਸੁਲਤਾਨਪੁਰ ਲੋਧੀ ਵਿੱਚ ਦੇਰ ਰਾਤ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਰੇਲਵੇ ਸਟੇਸ਼ਨ ਨੇੜੇ ਵਾਰਡ ਨੰਬਰ 8 ਵਿੱਚ ਲੱਗੇ ਆਮ ਆਦਮੀ ਪਾਰਟੀ ਦੇ ਚੋਣ ਦਫਤਰਾਂ ਦੇ ਬਾਹਰ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਕੁਝ ਨੌਜਵਾਨ, ਜਿਨ੍ਹਾਂ ਨੂੰ MLA ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਹਥਿਆਰਾਂ ਸਮੇਤ ਮੌਕੇ ‘ਤੇ ਪਹੁੰਚੇ।
ਇਸ ਦੌਰਾਨ ਮੌਕੇ ‘ਤੇ ਮੌਜੂਦ ਮਹਿਲਾਵਾਂ ਵੱਲੋਂ ਰੌਲਾ ਪਾਇਆ ਗਿਆ ਅਤੇ ਇਲਾਕੇ ਦੇ ਲੋਕਾਂ ਨੂੰ ਇਕੱਠਾ ਕੀਤਾ ਗਿਆ। ਲੋਕ ਇਕੱਠੇ ਹੁੰਦੇ ਦੇਖ ਉਕਤ ਨੌਜਵਾਨ ਨੇੜਲੇ ਇੱਕ ਮਕਾਨ ਦੀ ਛੱਤ ‘ਤੇ ਚੜ੍ਹ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨਾਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ।
ਉਧਰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦੋਸ਼ ਲਗਾਏ ਜਾਂਦੇ ਹਨ ਕਿ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨਾਂ ਦੇ ਧੜੇ ਦੇ ਨਾਲ ਜੁੜੇ ਹੋਏ ਕੌਂਸਲਰ ਨਵਨੀਤ ਚੀਮਾ ਇੱਥੇ ਗੁੰਡਾਗਰਦੀ ਕਰਨਾ ਚਾਹੁੰਦੇ ਹਨ ਗੁੰਡਾਗਰਦੀ ਇੱਥੇ ਅਸੀਂ ਚੱਲਣ ਨਹੀਂ ਦਿਆਂਗੇ ਅਮਨ ਅਮਾਨ ਦੇ ਨਾਲ ਚੋਣ ਹੋਵੇਗੀ ਹੁਣ ਆਪਣੇ ਹਾਰ ਨੂੰ ਵੇਖਦਿਆਂ ਗੁੰਡਾਗਰਦੀ ਤੇ ਉੱਤਰ ਆਏ ਹਨ ਵਿਧਾਇਕ ਰਾਣਾ ਅਤੇ ਉਨਾਂ ਦੇ ਧੜੇ ਦੇ ਇਹ ਲੋਕ ਜੋ ਲੋਕਾਂ ਨੂੰ ਅਤੇ ਵੋਟਰਾਂ ਨੂੰ ਡਰਾ ਧਮਕਾ ਕੇ ਵੋਟਾਂ ਲੈਣਾ ਚਾਹੁੰਦੇ ਨੇ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਹਲਕਾ ਵਿਧਾਇਕ Rana Inder Pratap Singh ਵੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸਬਾਜ਼ੀ ਵੀ ਹੋਈ। MLA ਰਾਣਾ ਨੇ ਆਪਣੇ ਸਮਰਥਕਾਂ ਨੂੰ ਛੱਡਣ ਦੀ ਮੰਗ ਕੀਤੀ ਪਰ ਪੁਲਿਸ ਵੱਲੋਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਪਹੁੰਚਾ ਦਿੱਤਾ ਗਿਆ।
ਇਸ ਤੋਂ ਬਾਅਦ MLA ਰਾਣਾ ਆਪਣੇ ਸਮਰਥਕਾਂ ਸਮੇਤ ਥਾਣੇ ਪਹੁੰਚੇ ਅਤੇ ਉੱਥੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ‘ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ SHO ਉੱਤੇ ਨਸ਼ਾ ਤਸਕਰੀ ਨੂੰ ਸ਼ਹਿ ਦੇਣ ਵਰਗੇ ਗੰਭੀਰ ਇਲਜ਼ਾਮ ਲਗਾਏ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ MLA ਰਾਣਾ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
- Download Babushahi App
-
-