ਰੰਧਾਵਾ ਵੱਲੋਂ ਵਾਰਡ ਨੰਬਰ 4 ਤੋਂ ਉਮੀਦਵਾਰ ਅਮਨਦੀਪ ਰਾਣਾ ਦੇ ਹੱਕ 'ਚ ਕੀਤਾ ਪ੍ਰਦਰਸ਼ਨ
ਮਲਕੀਤ ਸਿੰਘ ਮਲਕਪੁਰ / ਬਾਬੂਸ਼ਾਹੀ ਬਿਊਰੋ
ਲਾਲੜੂ 24 ਅਪ੍ਰੈਲ 2026: ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਰਾਣਾ ਅਤੇ ਵਾਰਡ ਨੰਬਰ 5 ਤੋਂ ਅਨੀਤਾ ਰਾਣੀ ਪਤਨੀ ਪ੍ਰਮੋਦ ਰਾਣਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਹਲਕਾ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਕੀਤੇ ਗਏ ਕੰਮਾਂ ਅਤੇ ਵਿਕਾਸ ਪੱਖੀ ਨੀਤੀਆਂ ਕਾਰਨ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਚੋਣ ਮੀਟਿੰਗਾਂ ਵਿੱਚ ਵੱਡੀ ਗਿਣਤੀ ਲੋਕਾਂ ਦਾ ਪੁੱਜਣਾ ਆਮ ਆਦਮੀ ਪਾਰਟੀ ਦੇ ਹੱਕ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਵੀ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲਾਲੜੂ ਦੇ ਸਰਵਪੱਖੀ ਵਿਕਾਸ ਲਈ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਰਹਿੰਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇ।
ਉਮੀਦਵਾਰਾਂ ਦੇ ਹੱਕ 'ਚ ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ।
- Download Babushahi App
-
-