ਬਠਿੰਡਾ ਪ੍ਰਸ਼ਾਸਨ ਵੱਲੋਂ 29 ਮਈ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ
ਅਸ਼ੋਕ ਵਰਮਾ
ਬਠਿੰਡਾ, 28 ਮਈ 2026 : ਬੀਤੇ ਦਿਨੀਂ ਨਗਰ ਨਿਗਮ ਬਠਿੰਡਾ, ਨਗਰ ਕੌਂਸਲ ਭੁੱਚੋ, ਮੌੜ, ਸੰਗਤ, ਕੋਟਫੱਤਾ, ਰਾਮਾ ਮੰਡੀ, ਗੋਨਿਆਣਾ ਅਤੇ ਨਗਰ ਪੰਚਾਇਤ ਕੋਟਸਮੀਰ, ਨਥਾਣਾ, ਕੋਠਾ ਗੁਰੂ, ਭਗਤਾ ਭਾਈਕਾ, ਮਲੂਕਾ, ਮਹਿਰਾਜ, ਲਹਿਰਾ ਮੁਹੱਬਤ ਅਤੇ ਅਤੇ ਭਾਈ ਰੂਪਾ ਦੀਆਂ ਪਈਆਂ ਵੋਟਾਂ ਦੀ 29 ਮਈ ਨੂੰ ਸਵੇਰੇ 8 ਵਜੇ ਤੋਂ ਵੱਖ-ਵੱਖ ਗਿਣਤੀ ਕੇਂਦਰਾਂ ਵਿੱਚ ਸ਼ੁਰੂ ਹੋਣ ਵਾਲੀ ਗਿਣਤੀ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ 'ਚ ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 1 ਤੋਂ ਲੈ ਕੇ 17 ਤੱਕ ਲਈ ਆਈ.ਐਚ.ਐਮ. ਮਾਨਸਾ ਰੋਡ ਬਠਿੰਡਾ ਦੂਜੀ ਮੰਜ਼ਿਲ ਵਿਖੇ, ਵਾਰਡ ਨੰਬਰ 18 ਤੋਂ ਲੈ ਕੇ 34 ਤੱਕ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਅਤੇ ਵਾਰਡ ਨੰਬਰ 35 ਤੋਂ ਲੈ ਕੇ 50 ਤੱਕ ਲਈ ਆਈ.ਐਚ. ਐਮ. ਮਾਨਸਾ ਰੋਡ ਬਠਿੰਡਾ ਪਹਿਲੀ ਮੰਜ਼ਿਲ ਵਿਖੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਭੁੱਚੋ, ਨਗਰ ਪੰਚਾਇਤ ਲਹਿਰਾ ਮੁਹੱਬਤ ਅਤੇ ਨਥਾਣਾ ਲਈ ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ, ਗੋਨਿਆਣਾ ਲਈ ਸ਼ਹੀਦ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਗਿੱਲ ਪੱਤੀ, ਰਾਮਾਂ ਲਈ ਮਲਟੀਪਰਪਜ ਹਾਲ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ, ਮੌੜ ਲਈ ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ, ਕੋਟਫੱਤਾ, ਸੰਗਤ ਅਤੇ ਨਗਰ ਪੰਚਾਇਤ ਕੋਟਸ਼ਮੀਰ ਲਈ ਪੈਸਕੋ ਇੰਸਟੀਚਿਊਟ ਮਾਨਸਾ ਰੋਡ ਬਠਿੰਡਾ ਵਿਖੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਨਗਰ ਪੰਚਾਇਤ ਭਗਤਾ ਭਾਈਕਾ, ਕੋਠਾ ਗੁਰੂ ਅਤੇ ਮਲੂਕਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਗਤਾ ਭਾਈ ਕਾ ਵਿਖੇ ਅਤੇ ਨਗਰ ਪੰਚਾਇਤ ਭਾਈ ਰੂਪਾ ਅਤੇ ਮਹਿਰਾਜ ਲਈ ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਫੂਲ ਵਿਖੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਵਿੱਚ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ ਅਤੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਵੱਲੋਂ ਸਮੂਹ ਕਾਊਂਟਿੰਗ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪਾਲਣਾ ਕਰਦਿਆਂ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨੇਪਰੇ ਚੜਾਇਆ ਜਾ ਸਕੇ।
- Download Babushahi App
-
-