ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਰਾਜਵਿੰਦਰ ਸਿੰਘ ਲੱਕੀ ਵੱਲੋਂ ਵਧਾਈ
ਪ੍ਰਮੋਦ ਭਾਰਤੀ / ਬਾਬੂਸ਼ਾਹੀ ਬਿਊਰੋ
ਨਵਾਂਸ਼ਹਿਰ 28 ਮਈ , 2026
ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜਵਿੰਦਰ ਸਿੰਘ ਲੱਕੀ ਨੇ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਇੱਕ ਮਿਹਨਤੀ, ਇਮਾਨਦਾਰ ਅਤੇ ਲੋਕਪ੍ਰਿਯ ਆਗੂ ਹਨ, ਜਿਨ੍ਹਾਂ ਨੇ ਸਦਾ ਹੀ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਢਿੱਲੋਂ ਜੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨਵੀਆਂ ਉੱਚਾਈਆਂ ਨੂੰ ਛੂਹੇਗੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਲੋਕ ਭਲਾਈ ਲਈ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦੀ ਦੂਰਦਰਸ਼ੀ ਸੋਚ ਪਾਰਟੀ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ।
ਰਾਜਵਿੰਦਰ ਸਿੰਘ ਲੱਕੀ ਨੇ ਕੇਂਦਰੀ ਨੇਤ੍ਰਿਤਵ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇੱਕ ਯੋਗ ਅਤੇ ਤਜਰਬੇਕਾਰ ਨੇਤਾ ਨੂੰ ਪੰਜਾਬ ਦੀ ਕਮਾਨ ਸੌਂਪੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦੀ ਅਗਵਾਈ ਵਿੱਚ “ਵਿਕਸਿਤ ਪੰਜਾਬ, ਵਿਕਸਿਤ ਭਾਰਤ” ਦੇ ਸੁਪਨੇ ਨੂੰ ਨਵੀਂ ਤਾਕਤ ਮਿਲੇਗੀ।
ਇਸ ਮੌਕੇ ਜ਼ਿਲ੍ਹੇ ਦੇ ਕਈ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੀ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਐਡਵੋਕਟ ਅਮਨ ਰਾਣਾ ਵ ਮੌਜੂਦ ਸਨ।
- Download Babushahi App
-
-