ਰਣਜੀਤ ਕੌਰ ਵੱਲੋਂ ਅਮਰੀਕਾ ਵਾਸੀ ਨਵਪ੍ਰੀਤ ਕੌਰ ਦੇ ਯਤਨਾਂ ਦੀ ਸ਼ਲਾਘਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 28 ਮਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੈਂਬਰ ਬੀਬੀ ਰਣਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਅਮਰੀਕਾ ਤੋਂ ਪਹੁੰਚੀ ਨਵਪ੍ਰੀਤ ਕੌਰ ਨਾਲ ਵਿਸ਼ੇਸ਼ ਮੁਲਾਕਾਤ ਹੋਈ।
ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਨਵਪ੍ਰੀਤ ਕੌਰ ਗਾਵਣੀ ਸੰਸਥਾ ਨਾਲ ਜੁੜੇ ਹੋਏ ਹਨ, ਜੋ ਬੀਬੀਆਂ ਵੱਲੋਂ ਗੁਰੂ ਸਾਹਿਬਾਨ ਦੀ ਅਨਮੋਲ ਗੁਰਬਾਣੀ ਨੂੰ 31 ਰਾਗਾਂ ਵਿੱਚ ਕੀਰਤਨ ਰੂਪ ਵਿੱਚ ਪ੍ਰਚਾਰਿਤ ਅਤੇ ਪ੍ਰਸਾਰਿਤ ਕਰਨ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਿੱਖ ਸੱਭਿਆਚਾਰ, ਗੁਰਮਤਿ ਸੰਗੀਤ ਅਤੇ ਰਾਗੀ ਪ੍ਰੰਪਰਾ ਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਮਹਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਇਸ ਮੌਕੇ ਬੀਬੀ ਰਣਜੀਤ ਕੌਰ ਵੱਲੋਂ ਨਵਪ੍ਰੀਤ ਕੌਰ ਨੂੰ “ਜੀ ਆਇਆਂ ਨੂੰ” ਆਖਦਿਆਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਦਿੱਲੀ ਆਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਕੀਰਤਨ ਦੀ ਪ੍ਰੰਪਰਾ ਨੂੰ ਅੱਗੇ ਵਧਾਉਣ ਵਾਲੇ ਸੇਵਾਦਾਰ ਸਿੱਖ ਕੌਮ ਦਾ ਮਾਣ ਹਨ ਅਤੇ ਉਨ੍ਹਾਂ ਦੀ ਸੇਵਾ ਸਦਾ ਪ੍ਰੇਰਣਾਦਾਇਕ ਰਹੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਗੁਰਮਤਿ ਸੰਗੀਤ, ਧਾਰਮਿਕ ਵਿਦਿਆ ਅਤੇ ਸਿੱਖ ਵਿਰਾਸਤ ਨੂੰ ਪ੍ਰਫੁੱਲਤ ਕਰਨ ਵਾਲੀਆਂ ਸੰਸਥਾਵਾਂ ਅਤੇ ਵਿਅਕਤੀਆਂ ਦਾ ਸਤਿਕਾਰ ਕਰਦੀ ਰਹੇਗੀ।
- Download Babushahi App
-
-