ਰਵਨੀਤ ਬਿੱਟੂ ਨੇ ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
"ਕੇਵਲ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਚੜ੍ਹਦੀ ਕਲਾ ਵਿੱਚ ਰਹੇਗੀ" - ਕੇਂਦਰੀ ਰਾਜ ਮੰਤਰੀ
ਚੰਡੀਗੜ੍ਹ, 28 ਮਈ 2026: ਪੰਜਾਬ ਭਾਜਪਾ ਦੇ ਸੰਗਠਨ ਵਿੱਚ ਹੋਈ ਨਵੀਂ ਨਿਯੁਕਤੀ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਟਵੀਟ ਸਾਂਝਾ ਕਰਕੇ ਭਾਰਤੀ ਜਨਤਾ ਪਾਰਟੀ (BJP) ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ ਹੈ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ 'ਤੇ ਲਿਖਿਆ, "ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਬਹੁਤ-ਬਹੁਤ ਮੁਬਾਰਕਾਂ।" ਇਸ ਦੇ ਨਾਲ ਹੀ ਉਨ੍ਹਾਂ ਨੇ ਨਵੇਂ ਪ੍ਰਧਾਨ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕਰਦਿਆਂ ਅੱਗੇ ਲਿਖਿਆ, "ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਇਹਨਾਂ ਦੀ ਅਗਵਾਈ ਹੇਠ ਪਾਰਟੀ ਚੜ੍ਹਦੀ ਕਲਾ ਵਿੱਚ ਰਹੇ।"
ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਪੰਜਾਬ ਸਿਆਸਤ ਦੇ ਇੱਕ ਤਜ਼ਰਬੇਕਾਰ ਆਗੂ ਹਨ ਅਤੇ ਉਨ੍ਹਾਂ ਦੀ ਇਸ ਨਵੀਂ ਜ਼ਿੰਮੇਵਾਰੀ ਨਾਲ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
- Download Babushahi App
-
-