Punjab MC Election Results: AAP ਨੇ ਜਿੱਤੀਆਂ 957 ਸੀਟਾਂ, ਕਾਂਗਰਸ ਰਹੀ ਦੂਜੇ ਨੰਬਰ 'ਤੇ
Babushahi Network
ਚੰਡੀਗੜ੍ਹ, 29 May 2026- MC ਚੋਣਾਂ ਦੇ ਐਲਾਨੇ ਜਾ ਰਹੇ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਪਛਾੜਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ। AAP ਦੇ ਇਸ ਜ਼ਬਰਦਸਤ ਪ੍ਰਦਰਸ਼ਨ ਨੇ ਸੂਬੇ ਵਿੱਚ ਪਾਰਟੀ ਦੀ ਸਿਆਸੀ ਪਕੜ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, 10:15 PM ਤੱਕ ਸਾਹਮਣੇ ਆਏ ਚੋਣ ਨਤੀਜਿਆਂ ਮੁਤਾਬਕ, ਸੂਬੇ ਦੇ ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 957 ਸੀਟਾਂ 'ਤੇ ਜਿੱਤ ਦਰਜ ਕਰ ਲਈ ਹੈ। ਦੂਜੇ ਪਾਸੇ, ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਫਿਲਹਾਲ 396 ਸੀਟਾਂ ਜਿੱਤ ਕੇ ਦੂਜੇ ਸਥਾਨ 'ਤੇ ਚੱਲ ਰਹੀ ਹੈ। ਜਦੋਂ ਕਿ ਬੇਹੱਦ ਕਰੀਬੀ ਅਤੇ ਫਸਵੇਂ ਮੁਕਾਬਲੇ ਵਿੱਚ ਅਕਾਲੀ ਦਲ 192 ਸੀਟਾਂ 'ਤੇ ਜਿੱਤ ਹਾਸਲ ਕਰਕੇ ਤੀਜੇ ਸਥਾਨ 'ਤੇ ਬਣਿਆ ਹੋਇਆ ਹੈ।
ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪਾਰਟੀ ਸਿਰਫ਼ 172 ਸੀਟਾਂ, BSP 7 ਸੀਟਾਂ 'ਤੇ ਹੀ ਸਿਮਟ ਕੇ ਰਹਿ ਗਈ ਹੈ। ਇਸ ਦੇ ਉਲਟ, ਸਿਆਸੀ ਪਾਰਟੀਆਂ ਦੇ ਸਾਰੇ ਸਮੀਕਰਨਾਂ ਨੂੰ ਵਿਗਾੜਦਿਆਂ ਇਸ ਵਾਰ ਆਜ਼ਾਦ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹੁਣ ਤੱਕ 251 ਆਜ਼ਾਦ ਉਮੀਦਵਾਰਾਂ ਨੇ ਵੱਖ-ਵੱਖ ਵਾਰਡਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
| AAP |
957 |
| ਕਾਂਗਰਸ |
396 |
| ਅਕਾਲੀ ਦਲ |
192 |
| ਆਜ਼ਾਦ |
251 |
| BJP |
172 |
| BSP |
07 |
- Download Babushahi App
-
-