ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Ravi Jakhu
ਬਿਆਸ/ਅੰਮ੍ਰਿਤਸਰ, 30 ਮਈ:
ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਵਿਸ਼ਵ ਪ੍ਰਸਿੱਧ ਅਧਿਆਤਮਕ ਕੇਂਦਰ ਰਾਧਾ ਸੁਆਮੀ ਸਤਸੰਗ ਬਿਆਸ (RSSB) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਵਿਸ਼ੇਸ਼ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਪੰਜਾਬ ਭਾਜਪਾ ਦੀ ਕਮਾਂਡ ਸੰਭਾਲਣ ਤੋਂ ਬਾਅਦ ਹੋਈ ਇਸ ਉੱਚ-ਪੱਧਰੀ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਡੇਰਾ ਬਿਆਸ ਵਿਖੇ ਹੋਈ ਇਸ ਰੂਹਾਨੀ ਬੈਠਕ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਬਾਬਾ ਦੇ ਚਰਨਾਂ ਵਿੱਚ ਹਾਜ਼ਰੀ ਲਗਵਾਈ ਅਤੇ ਸੂਬੇ ਦੇ ਮੌਜੂਦਾ ਹਾਲਾਤ ਦੇ ਨਾਲ-ਨਾਲ ਪੰਜਾਬ ਦੀ ਚੜ੍ਹਦੀ ਕਲਾ, ਆਪਸੀ ਭਾਈਚਾਰਕ ਸਾਂਝ, ਖੁਸ਼ਹਾਲੀ ਅਤੇ ਲੋਕ ਭਲਾਈ (Welfare of People) ਦੇ ਕਾਰਜਾਂ ਲਈ ਅਰਦਾਸ ਕੀਤੀ।
- Download Babushahi App
-
-