ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਪੁਲਿਸ
ਅੰਮ੍ਰਿਤਸਰ, 01 ਜੂਨ, 2026
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਅੰਮ੍ਰਿਤਸਰ ਦੇ ਮਜੀਠਾ ਪੁਲਿਸ ਥਾਣੇ ਵਿੱਚ ਹੋਏ ਹੰਗਾਮੇ ਅਤੇ ਪੁਲਿਸ ਹਿਰਾਸਤ ਵਿੱਚੋਂ ਇੱਕ ਵਰਕਰ ਨੂੰ ਜ਼ਬਰਦਸਤੀ ਛੁਡਵਾ ਕੇ ਲੈ ਜਾਣ ਦੇ ਦੋਸ਼ ਹੇਠ ਦਰਜ ਹੋਏ ਕੇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਐਕਸ਼ਨ ਵਿੱਚ ਆ ਗਈ ਹੈ। ਅੱਜ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੀਆਂ, ਪਰ ਉਹ ਘਰ 'ਤੇ ਮੌਜੂਦ ਨਹੀਂ ਸਨ।
- Download Babushahi App
-
-