ਸ਼ਹਿਰੀ ਚੋਣਾਂ 'ਚ ਵੱਡੀ ਜਿੱਤ ਤੋਂ ਬਾਅਦ 'ਆਪ' ਦਾ ਵੱਡਾ ਫੈਸਲਾ: CM Mann ਤੈਅ ਕਰਨਗੇ ਮੇਅਰ ਅਤੇ ਪ੍ਰਧਾਨਾਂ ਦੇ ਨਾਂ
Ravi Jakhu
ਚੰਡੀਗੜ੍ਹ, 1 ਜੂਨ, 2026
ਪੰਜਾਬ ਦੀਆਂ ਸ਼ਹਿਰੀ ਸਥਾਨਕ ਨਿਕਾਏ (ਨਗਰ ਨਿਗਮ ਅਤੇ ਨਗਰ ਕੌਂਸਲ) ਚੋਣਾਂ ਵਿੱਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸ਼ਹਿਰਾਂ ਦੀ ਕਮਾਨ ਸੌਂਪਣ ਲਈ ਆਪਣੀ ਰਣਨੀਤੀ ਸਾਫ਼ ਕਰ ਦਿੱਤੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਹੋਈ ਇੱਕ ਉੱਚ ਪੱਧਰੀ ਬੈਠਕ ਵਿੱਚ ਸਰਵਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ ਵੱਖ-ਵੱਖ ਸ਼ਹਿਰਾਂ ਦੇ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੇ ਨਾਵਾਂ ਦਾ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਕਰਨਗੇ।
ਕੋਰ ਕਮੇਟੀ ਨੇ ਇਸ ਸਬੰਧੀ ਸਾਰੇ ਅਧਿਕਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੇ ਹਨ। ਪਾਰਟੀ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮੇਅਰ ਅਤੇ ਪ੍ਰਧਾਨਗੀ ਦੇ ਅਹੁਦਿਆਂ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਿਸ਼ ਦੀ ਬਜਾਏ ਸਿਰਫ਼ ਅਤੇ ਸਿਰਫ਼ ਜ਼ਮੀਨੀ ਪੱਧਰ 'ਤੇ ਮਿਹਨਤ ਕਰਨ ਵਾਲੇ ਅਤੇ ਵਫ਼ਾਦਾਰ ਆਗੂਆਂ ਨੂੰ ਹੀ ਜ਼ਿੰਮੇਵਾਰੀ ਦਿੱਤੀ ਜਾਵੇਗੀ।
- Download Babushahi App
-
-