ਜੋਬਨਜੀਤ ਦੀ ਗ੍ਰਿਫ਼ਤਾਰੀ ਮਾਮਲੇ ਚ ਅਕਾਲੀ ਪੁੱਜੇ ਅਦਾਲਤ, ਹਾਈ ਕੋਰਟ ਵਲੋਂ ਨੋਟਿਸ ਜਾਰੀ
ਅਦਾਲਤ ਵੱਲੋਂ DGP, SSP ਮਜੀਠਾ ਅਤੇ SHO ਨੂੰ ਨੋਟਿਸ ਜਾਰੀ; ਕੱਲ੍ਹ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ:
ਜੋਬਨਜੀਤ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਹੁਣ ਸਿਆਸੀ ਅਤੇ ਕਾਨੂੰਨੀ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਹਾਈ ਕੋਰਟ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਡੀ.ਜੀ.ਪੀ. (DGP), ਐਸ.ਐਸ.ਪੀ. (SSP) ਮਜੀਠਾ ਅਤੇ ਸਬੰਧਤ ਐਸ.ਐਚ.ਓ. (SHO) ਨੂੰ ਰਸਮੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ।
ਅਦਾਲਤ ਨੇ ਸੁਣਵਾਈ ਦੌਰਾਨ ਪੁਲਿਸ ਪ੍ਰਸ਼ਾਸਨ ਦੇ ਰਵੱਈਏ ’ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਹ ਸਵਾਲ ਵੀ ਪੁੱਛਿਆ ਹੈ ਕਿ ਇਸ ਗ੍ਰਿਫ਼ਤਾਰੀ ਦੌਰਾਨ ਮਾਨਯੋਗ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਤੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਇਹ ਕਾਰਵਾਈ ਸਿਆਸੀ ਸ਼ਹਿ ’ਤੇ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਗਈ ਹੈ। ਹਾਈ ਕੋਰਟ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਪੁਲਿਸ ਵਿਭਾਗ ਵਿੱਚ ਹੜਕੰਪ ਮਚਿਆ ਹੋਇਆ ਹੈ ਅਤੇ ਅਦਾਲਤ ਵੱਲੋਂ ਇਸ ਬੇਹੱਦ ਸੰਵੇਦਨਸ਼ੀਲ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਤੈਅ ਕੀਤੀ ਗਈ ਹੈ, ਜਿੱਥੇ ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣਾ ਪਵੇਗਾ।
- Download Babushahi App
-
-