ਚੋਣ ਆਬਜ਼ਰਵਰ ਕਮਲ ਕੁਮਾਰ ਗਰਗ ਆਈ.ਏ.ਐੱਸ ਗੁਰਦਾਸਪੁਰ ਪਹੁੰਚੇ
ਨਗਰ ਨਗਰ ਕੌਂਸਲ ਚੋਣਾਂ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਰੋਹਿਤ ਗੁਪਤਾ
ਗੁਰਦਾਸਪੁਰ, 3 ਜੂਨ
ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐੱਸ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਉਨ੍ਹਾਂ ਵਲੋਂ ਗੁਰਦਾਸਪੁਰ ਵਿਖੇ ਪਹੁੰਚ ਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਵਲੋਂ ਗੁਰਦਾਸਪੁਰ ਤੇ ਦੀਨਾਨਗਰ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਮਜ਼ਦਗੀ ਸੈਂਟਰਾਂ ਵਿੱਚ ਉੁਮੀਦਵਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਚੋਣ ਆਬਜ਼ਰਵਰ ਵਲੋਂ ਵੋਟਾਂ ਵਾਲੇ ਦਿਨ ਵੋਟਰਾਂ ਲਈ ਬਿਨਾਂ ਕਿਸੇ ਅਸੁਵਿਧਾ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀਆਂ ਸ਼ਿਕਾਇਤਾਂ ਲਈ ਉਨ੍ਹਾਂ ਦੇ ਮੋਬਾਈਲ ਨੰਬਰ 98888-36658 ਜਾਂ ਈਮੇਲ observermcelection@gmail.com 'ਤੇ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-