BJP ਆਗੂ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
ਵਾਲ਼ ਵਾਲ ਬਚੇ ਬੀਜੇਪੀ ਪਾਰਟੀ ਵਿਜੇ ਸੋਨੀ ਮੋਹਲੋਵਾਲੀ
ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ 4 ਜੂਨ
ਬੀਤੀ ਦੇਰ ਰਾਤ ਭਾਜਪਾ ਦੇ ਜ਼ਿਲ੍ਹਾ ਟਰੇਡ ਸੈਲ ਦੇ ਕਨਵੀਨਰ ਤੇ ਹਲਕਾ ਬਾਬਾ ਨਾਨਕ ਤੋਂ ਬੀਜੇਪੀ ਪਾਰਟੀ ਦੇ ਸੀਨੀਅਰ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਇਹ ਘਟਨਾ ਉਨ੍ਹਾਂ ਦੇ ਪੈਟਰੋਲ ਪੰਪ ਤੇ ਲੱਗੇ ਸ਼ੀਸ਼ੀ ਟੀਵੀ ਕੈਮਰਿਆਂ ਚ ਕੈਦ ਹੋਈ ਹੈ।ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਦੇ ਐ ਐਚ ਓ ਗੁਰਦਰਸ਼ਨ ਸਿੰਘ ਕੰਗ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।ਇਸ ਮੌਕੇ 'ਤੇ ਵਿਜੇ ਸੋਨੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਜਦੋਂ ਉਹ ਆਪਣੇ ਪੈਟਰੋਲ ਪੰਪ ਕੋਟਲੀ ਸੂਰਤ ਮੱਲੀ ਤੋਂ ਆਪਣੀ ਕਾਰ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਹੇ ਸੀ ਤਾਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।ਪੁਲਿਸ ਵਲੋਂ ਸੀ.ਸੀ.ਟੀ.ਵੀ.ਕੈਮਰੇ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

- Download Babushahi App
-
-