ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਅਤੇ ਸੰਗਤਾਂ ਲਈ ਕੀਤਾ ਗਿਆ ਸ਼ਾਨਦਾਰ ਉਪਰਾਲਾ-ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਉਦੋਵਾਲੀ ਖੁਰਦ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 4 ਜੂਨ
ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਪਿੰਡ ਉਦੋਵਾਲੀ ਖੁਰਦ ਤੋਂ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਚੜ੍ਹਦੀ ਕਲਾ ਵਾਲੀ ਯਾਤਰਾ ਦੀ ਕਾਮਨਾ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਾਡੇ ਬਜ਼ੁਰਗਾਂ ਅਤੇ ਸੰਗਤਾਂ ਨੂੰ ਆਪਣੇ ਇਤਿਹਾਸਕ ਤੇ ਧਾਰਮਿਕ ਵਿਰਸੇ ਨਾਲ ਜੋੜਨ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਧਾਰਮਿਕ ਯਾਤਰਾ ਸੁਖਦ ਅਤੇ ਸਫਲ ਰਹੇ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿ 'ਮੁੱਖ ਮੰਤਰੀ ਤੀਰਥ ਯੋਜਨਾ' ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।
- Download Babushahi App
-
-