ਗ੍ਰਾਮ ਪੰਚਾਇਤ ਬੱਲ੍ਹੋ ਵੱਲੋਂ ਰੰਗਲਾ ਪੰਜਾਬ ਸਕੀਮ ਤਹਿਤ ਤਿਆਰ ਓਪਨ ਜਿੰਮ ਲੋਕ ਅਰਪਣ
ਅਸ਼ੋਕ ਵਰਮਾ
ਰਾਮਪੁਰਾ ਫੂਲ , 4 ਜੂਨ 2026 : ਪਿੰਡ ਦੀ ਨੁਹਾਰ ਬਦਲਣ ਅਤੇ ਪੇਂਡੂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ, ਗ੍ਰਾਮ ਪੰਚਾਇਤ ਬੱਲ੍ਹੋ ਦੀ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੇ ਮੁੱਖ ਪਾਰਕ ਵਿੱਚ ਨਵੇਂ ਆਧੁਨਿਕ ਓਪਨ ਜਿੰਮ ਦੀ ਸਫਲਤਾ ਪੂਰਵਕ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਜਾਰੀ ਕੀਤੀ ਵਿਸ਼ੇਸ਼ ਗ੍ਰਾਂਟ ਨਾਲ ਤਿਆਰ ਕੀਤੇ ਗਏ ਇਸ ਜਿੰਮ ਦਾ ਉਦਘਾਟਨ ਸਰਪੰਚ ਅਮਰਜੀਤ ਕੌਰ ਵੱਲੋਂ ਰਿਬਨ ਕੱਟ ਕੇ ਰਸਮੀ ਤੌਰ 'ਤੇ ਕੀਤਾ ਗਿਆ।
ਸਰਪੰਚ ਅਮਰਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸੁਖਵੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅੱਜ ਪਿੰਡ ਵਿੱਚ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਪਹੁੰਚ ਰਹੀਆਂ ਹਨ। ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ ਕਦਮ ਹੈ । ਉਨਾ ਕਿਹਾ ਕਿ ਪਾਰਕ ਦੇ ਕੁਦਰਤੀ ਮਾਹੌਲ ਵਿੱਚ ਫਿੱਟ ਕੀਤਾ ਗਿਆ ਇਹ ਓਪਨ ਜਿੰਮ ਖਾਸ ਕਰਕੇ ਪਿੰਡ ਦੀਆਂ ਔਰਤਾਂ ਅਤੇ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਹ ਬਿਨਾਂ ਕਿਸੇ ਝਿਜਕ ਅਤੇ ਖੁੱਲ੍ਹੀ ਹਵਾ ਵਿੱਚ ਕਸਰਤ ਕਰ ਸਕਣਗੇ।
ਪੰਚ ਹਾਕਮ ਸਿੰਘ ਦਾ ਕਹਿਣਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਇਹ ਜਿੰਮ ਇੱਕ ਮੀਲ ਪੱਥਰ ਸਾਬਤ ਹੋਵੇਗਾ। ਗਰਾਮ ਪੰਚਾਇਤ ਦਾ ਮੁੱਖ ਸੁਪਨਾ ਪਿੰਡ ਦੇ ਹਰ ਨਾਗਰਿਕ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਦੇਖਣਾ ਹੈ, ਕਿਉਂਕਿ ਇੱਕ ਸਿਹਤਮੰਦ ਸਮਾਜ ਹੀ ਤਰੱਕੀ ਦੀ ਨੀਂਹ ਹੁੰਦਾ ਹੈ। ਇਸ ਮੋਕੇ ਪੰਚ ਹਾਕਮ ਸਿੰਘ , ਕਰਮਜੀਤ ਸਿੰਘ ਫੋਜੀ ਜਗਸੀਰ ਸਿੰਘ, ਰਾਜਵੀਰ ਕੌਰ , ਹਰਵਿੰਦਰ ਕੌਰ , ਰਣਜੀਤ ਕੌਰ , ਪਰਮਜੀਤ ਕੌਰ ਅਤੇ ਸਾਬਕਾ ਪ੍ਰਧਾਨ ਕੇਵਲ ਸਿੰਘ ਹਾਜ਼ਰ ਸਨ ।
- Download Babushahi App
-
-